by nripost
ਲੁਧਿਆਣਾ (ਰਾਘਵ): ਮੌਸਮ ਵਿਭਾਗ ਨੇ ਪੰਜਾਬ ’ਚ ਸੰਘਣੀ ਧੁੰਦ ਬਾਰੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 25 ਦਸੰਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਪੈ ਸਕਦੀ ਹੈ। ਖ਼ਾਸ ਤੌਰ’ਤੇ ਲੁਧਿਆਣਾ, ਮੋਹਾਲੀ, ਰੋਪੜ, ਮੋਗਾ, ਹੁਸ਼ਿਆਰਪੁਰ, ਪਠਾਨਕੋਟ, ਬਠਿੰਡਾ ਤੇ ਫ਼ਿਰੋਜ਼ਪੁਰ ’ਚ। 26 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਓਧਰ ਸ਼ਨਿਚਰਵਾਰ ਨੂੰ ਪਠਾਨਕੋਟ ’ਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ ਜਦਕਿ ਰੋਪੜ, ਗੁਰਦਾਸਪੁਰ ਤੇ ਫਾਜ਼ਿਲਕਾ ’ਚ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਰਿਹਾ। ਉੱਥੇ ਹੀ ਲੁਧਿਆਣਾ ’ਚ 5.6 ਡਿਗਰੀ, ਚੰਡੀਗੜ੍ਹ ’ਚ 5.9 ਡਿਗਰੀ, ਅੰਮ੍ਰਿਤਸਰ ’ਚ 4.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।