by nripost
ਲੁਧਿਆਣਾ (ਰਾਘਵ) : ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਤਲਵੰਡੀ ਕਲਾ ਨੇੜੇ ਸਤਲੁਜ ਦਰਿਆ ਦੇ ਕੰਢੇ ਤੋਂ ਪੁਲਸ ਨੂੰ ਸ਼ੱਕੀ ਹਾਲਤ 'ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਦੌਰਾਨ ਇਲਾਕੇ 'ਚ ਸਨਸਨੀ ਫੈਲ ਗਈ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਐਸ.ਐਚ.ਓ ਵਿਕਰਮ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 10 ਵਜੇ ਪੁਲਿਸ ਨੂੰ ਪਿੰਡ ਦੇ ਕੁੱਝ ਲੋਕਾਂ ਵੱਲੋਂ ਸੂਚਨਾ ਦਿੱਤੀ ਗਈ ਕਿ ਸਤਲੁਜ ਦਰਿਆ ਦੇ ਕੰਢੇ ਖੇਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ, ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।