ਫਰੀਦਕੋਟ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ

by nripost

ਫਰੀਦਕੋਟ (ਰਾਘਵ): ਜਿਲ੍ਹੇ ਦੇ ਕਸਬਾ ਗੋਲੇਵਾਲਾ ਵਿੱਚ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਸ ਨਿੰਦਣਯੋਗ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਵਿੱਚ ਰੋਸ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਇੱਕ ਵਸਨੀਕ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਦੁੱਧ ਪਾ ਕੇ ਘਰ ਪਰਤ ਰਿਹਾ ਸੀ ਤਾਂ ਗੁਟਕਾ ਸਾਹਿਬ ਦੇ ਅੰਗ ਗਲੀ ਦੇ ਨਾਲੇ ਵਿੱਚ ਸੁੱਟੇ ਗਏ ਸਨ, ਜਿਸ ’ਤੇ ਉਸ ਨੇ ਇਹ ਅੰਗ ਇਕੱਠੇ ਕਰਕੇ ਪੁਲੀਸ ਨੂੰ ਸੂਚਿਤ ਕੀਤਾ। ਪਿੰਡ ਵਾਸੀਆਂ ਨੇ ਇਸ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਸਸਤੀ ਕਾਰਵਾਈ ਦੱਸਦਿਆਂ ਕਿਹਾ ਕਿ ਸ਼ਾਇਦ ਸ਼ਰਾਰਤੀ ਅਨਸਰ ਪਿੰਡ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਇਸ ਸਬੰਧੀ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮੌਕੇ ਦਾ ਜਾਇਜ਼ਾ ਲੈਂਦਿਆਂ ਪਿੰਡ ਵਾਸੀਆਂ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।