
ਲੁਧਿਆਣਾ (ਰਾਘਵ) : ਕ੍ਰਾਈਮ ਬ੍ਰਾਂਚ 2 ਦੀ ਪੁਲਸ ਟੀਮ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ 'ਚ ਸ਼ਾਮਲ ਇਕ ਦੋਸ਼ੀ ਨੂੰ 42 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਕੇ ਮੁਲਜ਼ਮ ਖਿਲਾਫ ਥਾਣਾ ਮੇਹਰਬਾਨ 'ਚ ਮਾਮਲਾ ਦਰਜ ਕਰ ਲਿਆ ਹੈ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਸੇਠੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਗੌਸਗੜ੍ਹ ਨੇੜੇ ਮੌਜੂਦ ਸੀ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਹੌਂਡਾ ਸਿਟੀ ਕਾਰ ਵਿੱਚ ਨਜਾਇਜ਼ ਸ਼ਰਾਬ ਦੀ ਸਪਲਾਈ ਲੈ ਕੇ ਆ ਰਿਹਾ ਹੈ ਜਿਸ 'ਤੇ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਰ ਚਾਲਕ ਦੋਸ਼ੀ ਸਤਵੰਤ ਸਿੰਘ ਪੁੱਤਰ ਕਲਵਰੂਣ ਸਿੰਘ ਵਾਸੀ ਪਿੰਡ ਰੋਡੇ ਨੂੰ ਗ੍ਰਿਫਤਾਰ ਕਰ ਲਿਆ ਅਤੇ ਦੋਸ਼ੀ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।