by
ਓਂਟਾਰੀਓ (ਵਿਕਰਮ ਸਹਿਜਪਾਲ) : ਵਿਸਾਖੀ ਮੌਕੇ ਕੈਨੇਡਾ ਦੀ ਫੈਡਰਲ ਸਰਕਾਰ ਦੇ ਵੱਲੋਂ ਸਿੱਖਾਂ ਨੂੰ ਇੱਕ ਬਹੁਤ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਇਸ ਵਿੱਚ ਕੈਨੇਡਾ ਦੀ ਸਰਕਾਰ ਦੇ ਵੱਲੋਂ ਅਪ੍ਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨਿਆ ਗਿਆ ਹੈ। ਵੀਰਵਾਰ ਨੂੰ ਕੈਨੇਡਾ ਦੀ ਸੰਸਦ ਦੇ ਮੈਂਬਰ ਸੁੱਖ ਧਾਲੀਵਾਲ ਵੱਲੋਂ ਇੱਕ ਬਿੱਲ ਪੇਸ਼ ਕੀਤਾ ਗਿਆ ਸੀ|
ਜਿਸ ਨੂੰ ਸਦਨ ਦੇ ਵੱਲੋਂ ਪਾਸ ਕਰ ਦਿੱਤਾ ਗਿਆ ਹੈ। ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਦੇ ਵੱਲੋਂ ਬਿੱਲ ‘ਸੀ-376’ ਦੇ ਤਹਿਤ ਅਪ੍ਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨਿਆ ਗਿਆ ਹੈ। ਤੁਹਾਨੂੰ ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹੀ ਕੈਨੇਡਾ ਦੇ ਕੁਝ ਸੂਬਿਆਂ ਦੇ ਨਾਲ-ਨਾਲ ਅਮਰੀਕਾ ਦੇ ਵੱਲੋਂ ਵੀ ਅਪ੍ਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਕਰ ਦਿੱਤਾ ਸੀ, ਪਰ ਹੁਣ ਪੂਰੇ ਕੈਨੇਡਾ ਦੇ ਵੱਲੋਂ ਇਹ ਘੋਸ਼ਣਾ ਕਰ ਦਿੱਤੀ ਗਈ ਹੈ।