ਕੈਨੇਡਾ ਦਾ ਆਪਣੀ ਅੱਤਵਾਦੀ ਲਿਸਟ ‘ਚੋਂ ਖਾਲਿਸਤਾਨ ਦਾ ਨਾਮ ਹਟਾਉਣਾ ਗ਼ਲਤ ਫ਼ੈਸਲਾ : ਕੈਪਟਨ

by

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਚੁਣੌਤੀਆਂ ਬਾਰੇ ਰਿਪੋਰਟ 2018 'ਚ ਖ਼ਾਲਿਸਤਾਨੀ ਅੱਤਵਾਦ ਦੇ ਸਾਰੇ ਹਵਾਲੇ ਹਟਾਉਣ ਲਈ ਜਸਟਿਨ ਟਰੂਡੋ ਸਰਕਾਰ ਨੇ ਗ਼ਲਤ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਭਾਰਤ ਤੇ ਸਮੁੱਚੇ ਸੰਸਾਰ ਦੀ ਸੁਰੱਖਿਆ ਲਈ ਖਤਰਾ ਦੱਸਿਆ ਹੈ। 

ਉਨ੍ਹਾਂ ਨੇ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਫੈਸਲੇ 'ਤੇ ਗੁੱਸਾ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਪੱਸ਼ਟ ਮਕਸਦ ਚੋਣ ਸਾਲ ਦੌਰਾਨ ਆਪਣੇ ਸਿਆਸੀ ਹਿੱਤਾਂ ਦੀ ਰੱਖਿਆ ਕਰਨਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਭਾਰਤ ਦੌਰੇ ਦੌਰਾਨ ਸਬੂਤ ਪੇਸ਼ ਕੀਤੇ ਸਨ ਜੋ ਕੈਨੇਡਾ ਦੀ ਧਰਤੀ ਨੂੰ ਵੱਖਵਾਦੀ ਖ਼ਾਲਿਸਤਾਨੀ ਵਿਚਾਰਧਾਰਾ ਦੇ ਪਸਾਰ ਤੇ ਮਿੱਤਰ ਦੇਸ਼ ਦੇ ਵਿਰੁੱਧ ਵਰਤੇ ਜਾਣ ਸਬੰਧੀ ਸਨ।