ਪੰਜਾਬ ਕਾਂਗਰਸ ਨੂੰ ਚੋਣਾਂ ਤੋਂ ਪਹਿਲਾ ਵੱਡਾ ਝਟਕਾ – ਸਾਂਸਦ ਦੂਲੋ ਦੀ ਪਤਨੀ ਹਰਬੰਸ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

by

ਜਲੰਧਰ , 17 ਅਪ੍ਰੈਲ ( NRI MEDIA )

ਲੋਕਾਂ ਸਭ ਚੋਣਾਂ ਤੋਂ ਪਹਿਲਾ ਸਿਆਸੀ ਦਲ ਬਦਲ ਤੇਜ਼ੀ ਨਾਲ ਵਾਪਰ ਰਿਹਾ ਹੈ , ਇਸੇ ਲੜੀ ਵਿੱਚ ਕਾਂਗਰਸ ਨੂੰ ਚੋਣਾਂ ਤੋਂ ਪਹਿਲਾ ਇਕ ਵੱਡਾ ਝਟਕਾ ਲੱਗਾ ਹੈ , ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋ ਗਏ ਹਨ, ਜਲਦੀ ਹੀ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਸਕਦੇ ਹਨ ,ਆਮ ਆਦਮੀ ਪਾਰਟੀ ਨੇ ਇਸ ਲਈ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਲਜਿੰਦਰ ਸਿੰਘ ਚੌਦਾ ਦੀ ਟਿਕਟ ਵਾਪਸ ਲੈ ਲਈ ਹੈ |


ਜਲੰਧਰ ਵਿਚ ਆਮ ਆਦਮੀ ਪਾਰਟੀ ਦੀ ਮੁਹਿੰਮ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਇਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਸੀ , ਇਸ ਮੌਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਦੱਸਿਆ ਕਿ ਅੱਜ ਤੋਂ ਉਨ੍ਹਾਂ ਦੀ ਪਾਰਟੀ ਦੀ ਪ੍ਰਚਾਰ ਮੁਹਿੰਮ ਜ਼ੋਰ ਸ਼ੋਰ ਨਾਲ ਸ਼ੁਰੂ ਹੋਈ ਹੈ , ਇਸ ਮੌਕੇ 'ਤੇ, ਅਮਨ ਅਰੋੜਾ ਦੀ ਅਗਵਾਈ ਵਿੱਚ ਕਾਂਗਰਸ ਦੇ ਰਾਜ ਸਭਾ ਦੇ ਮੈਂਬਰ ਅਤੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੁੂਲੂ ਦੀ ਪਤਨੀ ਹਰਬੰਸ ਕੌਰ ਆਮ ਆਦਮੀ ਪਾਰਟੀ ਵਿੱਚ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਇਸ ਦੇ ਨਾਲ ਹੀ ਅਮਨ ਅਰੋੜਾ ਨੇ ਫਤਿਹਗੜ੍ਹ ਤੋਂ ਹਰਬੰਸ ਕੌਰ ਦੇ ਉਮੀਦਵਾਰ ਹੋਣ ਦੀ ਵੀ ਘੋਸ਼ਣਾ ਕੀਤੀ ਹੈ |

ਫਤਿਹਗੜ੍ਹ ਸਾਹਿਬ ਤੋਂ ਪਹਿਲਾ ਦੇ ਉਮੀਦਵਾਰ ਨੇ ਆਪਣਾ ਨਾਮ ਵਾਪਸ ਲਿਆ ਹੈ , ਪਹਿਲਾ ਦੇ ਉਮੀਦਵਾਰ ਬਲਜਿੰਦਰ ਸਿੰਘ ਚੋੰਦਾ ਨੇ ਕਿਹਾ ਕਿ ਜੇਕਰ ਹਰਬੰਸ ਕੌਰ ਫਤਿਹਗੜ੍ਹ ਸਾਹਿਬ ਤੋਂ ਲੜਣਗੇ ਤਾਂ ਮੈ ਆਪਣਾ ਨਾਮ ਵਾਪਸ ਲੈ ਲਿਆ ਹੈ , , ਇਸ ਮੌਕੇ ਤੇ ਅਮਨ ਅਰੋੜਾ ਨੇ ਕਿਹਾ ਕਿ ਅੱਜ ਹਰਬੰਸ ਕੌਰ ਦੀ ਸ਼ਮੂਲੀਅਤ ਨੇ ਪਾਰਟੀ ਦੀ ਤਾਕਤ ਵਧਾ ਦਿੱਤੀ ਹੈ , ਅਮਨ ਅਰੋੜਾ ਨੇ ਇਸ ਮੌਕੇ ਕਿਹਾ ਕਿ ਹਰਬੰਸ ਕੌਰ ਕੁਝ ਦਿਨ ਪਹਿਲਾਂ ਹੀ ਆਨਲਾਈਨ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ , ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਵਿੱਚ ਦਲਿਤ ਆਗੂਆਂ ਨੂੰ ਹਾਸ਼ੀਏ 'ਤੇ ਜਾਣਾ ਪੈ ਰਿਹਾ ਹੈ |