ਦਰਬਾਰਾ ਸਿੰਘ ਗੁਰੂ ਵੱਲੋਂ ਸ਼ਿਕਾਇਤ, ਚੋਣ ਕਮਿਸ਼ਨ ਵੱਲੋਂ ਡਾ. ਅਮਰ ਸਿੰਘ ਨੂੰ ਚਿਤਾਵਨੀ

by

ਚੰਡੀਗੜ : ਭਾਰਤੀ ਚੋਣ ਕਮਿਸ਼ਨ ਨੇ ਅੱਜ ਹੁਕਮ ਜਾਰੀ ਕਰਦਿਆਂ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਲੋਕ ਸਭਾ ਚੋਣਾਂ 2019 ਦੌਰਾਨ ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਭਵਿੱਖ 'ਚ ਚੋਣ ਜ਼ਾਬਤੇ ਨੂੰ ਧਿਆਨ 'ਚ ਰੱਖਦਿਆਂ ਕੋਈ ਵੀ ਬਿਆਨ ਜਾਰੀ ਕਰਨ ਸਮੇਂ ਸੁਚੇਤ ਰਹਿਣ ਲਈ ਕਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਵੱਲੋਂ 26 ਅਪ੍ਰੈਲ, 2019 ਨੂੰ ਇਕ ਸ਼ਿਕਾਇਤ ਕੀਤੀ ਸੀ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਵੱਲੋਂ 22 ਅਪ੍ਰੈਲ, 2019 ਨੂੰ ਜ਼ਿਲ੍ਹਾ ਸੰਗਰੂਰ ਦੇ ਅਮਰਗੜ੍ਹ ਵਿਖੇ ਆਪਣੀ ਚੋਣ ਮੀਟਿੰਗ ਦੌਰਾਨ ਉਨ੍ਹਾਂ (ਦਰਬਾਰਾ ਸਿੰਘ ਗੁਰੂ) ਖ਼ਿਲਾਫ ਬੇਹੱਦ ਇਤਰਾਜ਼ ਯੋਗ, ਝੂਠੇ ਦੋਸ਼ ਲਾਏ ਤੇ ਡਾ. ਅਮਰ ਸਿੰਘ ਦਾ ਇਹ ਬਿਆਨ ਵੱਡੇ ਪੱਧਰ 'ਤੇ ਬਿਜਲਈ ਤੇ ਪ੍ਰਿੰਟ 'ਚ ਛਪਿਆ ਹੈ।

ਡਾ. ਰਾਜੂ ਨੇ ਦੱਸਿਆ ਕਿ ਇਸ ਸਬੰਧੀ ਡਾ. ਅਮਰ ਸਿੰਘ ਵੱਲੋਂ ਬਿਨ੍ਹਾਂ ਸ਼ਰਤ ਉਕਤ ਮਾਮਲੇ ਸਬੰਧੀ ਕਮਿਸ਼ਨ ਨੂੰ ਆਪਣਾ ਮਾਫ਼ੀਨਾਮਾ ਪੇਸ਼ ਕਰ ਦਿੱਤਾ ਸੀ।ਮੁੱਖ ਚੋਣ ਅਫ਼ਸਰ, ਪੰਜਾਬ ਨੇ ਕਿਹਾ ਕਿ ਦੋਹਾਂ ਧਿਰਾਂ ਦੇ ਪੱਖ ਵਿਚਾਰਨ ਤੋਂ ਬਾਅਦ ਕਮਿਸ਼ਨ ਨੇ ਪਾਇਆ ਹੈ ਕਿ ਡਾ. ਅਮਰ ਸਿੰਘ ਨੇ ਚੋਣ ਜ਼ਾਬਤੇ ਦੌਰਾਨ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗ ਦਰਸ਼ਨ ਸਬੰਧੀ ਜਰਨਲ ਕੰਡਕਟ ਦੇ ਪਾਰਟ-1 ਦੇ ਪੈਰਾ-2 ਦੀ ਉਲੰਘਣਾ ਕੀਤੀ ਹੈ। ਇਸ ਲਈ ਲੋਕ ਸਭਾ ਚੋਣਾਂ 2019 ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਭਵਿੱਖ 'ਚ ਅਦਰਸ਼ ਚੋਣ ਜ਼ਾਬਤੇ ਨੂੰ ਧਿਆਨ 'ਚ ਰੱਖਦਿਆਂ ਕੋਈ ਵੀ ਬਿਆਨ ਜਾਰੀ ਕਰਨ ਵੇਲੇ ਡਾ. ਅਮਰ ਸਿੰਘ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।