ਰਾਹੁਲ ਗਾਂਧੀ ਦੇ ਅਸਤੀਫ਼ੇ ਨੂੰ CWC ਨੇ ਨਾ-ਮਨਜ਼ੂਰ ਕੀਤਾ

by mediateam

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਅੱਜ ਕਾਂਗਰਸ ਪਾਰਟੀ ਦੀ ਕਾਰਜਕਾਰੀ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਆਗੂਆਂ ਨੇ ਹਿੱਸਾ ਲਿਆ ਹੈ। ਇਸ ਤੋਂ ਪਹਿਲਾਂ ਖ਼ਬਰ ਸੀ ਕਿ ਭਾਜਪਾ ਤੋਂ ਕਰਾਰੀ ਹਾਰ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਸਤੀਫਾ ਦਿੱਤਾ ਗਿਆ ਪਰ CWC ਨੇ ਇਸ ਨੂੰ ਨਾ ਮਨਜੂਰ ਕਰ ਦਿੱਤਾ ਸੀ। 

ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪੇਸ਼ ਕੀਤੇ ਜਾਣ ਵਾਲੇ ਅਸਤੀਫ਼ੇ ਦੀ ਗੱਲ ਗ਼ਲਤ ਹੈ। ਕਾਂਗਰਸ ਪਾਰਟੀ ਨੇ ਪ੍ਰੈਸ ਕਾਨਫਰੰਸ ਕਰ ਕੇ ਬੈਠਕ ਵਿੱਚ ਹੋਈ ਚਰਚਾ ਬਾਰੇ ਜਾਣਕਾਰੀ ਦਿੱਤੀ। 

ਕਾਂਗਰਸ ਪਾਰਟੀ ਵੱਲੋਂ ਇਹ ਬੈਠਕ ਲੋਕਸਭਾ ਚੋਣਾਂ ਵਿੱਚ ਹੋਈ| ਹਾਰ ਦੇ ਕਾਰਨਾਂ ਦੀ ਸਮਿਖਿਆ ਕਰਨ ਲਈ ਰੱਖੀ ਗਈ ਹੈ। ਇਸ ਬੈਠਕ ਦੌਰਾਨ ਹਾਰ ਦੀ ਸਮਿਖਿਆ ਕੀਤੇ ਜਾਣ ਮਗਰੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੋਦੀ ਲਹਿਰ ਦੇ ਚਲਦੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਦਾ ਲੋਕ ਸਭਾ ਚੋਣਾਂ ਵਿੱਚ ਪ੍ਰਦਰਸ਼ਨ ਖ਼ਰਾਬ ਰਿਹਾ। 

ਇਸ ਕਾਰਨ ਕਾਂਗਰਸ ਪਾਰਟੀ ਨੂੰ 542 ਵਿੱਚੋਂ ਸਿਰਫ਼ 52 ਸੀਟਾਂ ਉੱਤੇ ਹੀ ਜਿੱਤ ਹਾਸਲ ਹੋ ਸਕੀ। ਲੋਕ ਸਭਾ ਚੋਣਾਂ ਹਾਰ ਜਾਣ ਮਗਰੋਂ ਲਗਾਤਾਰ ਪਾਰਟੀ ਦੇ ਆਗੂਆਂ ਵੱਲੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਉੱਤਰ ਪ੍ਰਦੇਸ਼ 'ਚ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜ ਬੱਬਰ ਨੇ ਅਸਤੀਫਾ ਦੇ ਦਿੱਤਾ ਹੈ।