World Cup 2019 : ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by mediateam

ਬ੍ਰਿਸਟਲ (ਵਿਕਰਮ ਸਹਿਜਪਾਲ) : ਵਿਸ਼ਵ ਕੱਪ 'ਚ ਆਸਟਰੇਲੀਆ ਅਤੇ ਅਫਗਾਨਿਸਤਾਨ ਦਾ ਮੁਕਾਬਲਾ ਬ੍ਰਿਸਟਲ 'ਚ ਖੇਡਿਆ ਗਿਆ। ਜਿਸ 'ਚ ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਮੈਚ ਆਪਣੇ ਨਾਮ ਕਰ ਲਿਆ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿਸ ਦੌਰਾਨ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਟੀਮ ਨੇ ਆਸਟਰੇਲੀਆ ਨੂੰ 208 ਦੌੜਾਂ ਦਾ ਟੀਚਾ ਦਿੱਤਾ ਸੀ। 

ਅਫਗਾਨਿਸਤਾਨ ਟੀਮ ਵਲੋਂ ਆਪਣੀ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਨਜ਼ੀਬੁੱਲਾ ਜਾਡਰਨ ਨੇ 51 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ, ਉਸ਼ ਨੇ ਆਪਣੀ ਪਾਰੀ ਦੌਰਾਨ 7 ਚੌਕੇ ਅਤੇ 2 ਛੱਕੇ ਲਗਾਏ। ਜਿਸ ਦੌਰਾਨ ਆਸਟਰੇਲੀਆ ਟੀਮ ਵਲੋਂ ਬੱਲੇਬਾਜ਼ੀ ਕਰਨ ਆਏ ਟੀਮ ਦੇ ਸਲਾਮੀ ਬੱਲੇਬਾਜ਼ ਆਰੋਨ ਫਿੰਚ ਨੇ 66 ਦੌੜਾਂ ਦੀ ਪਾਰੀ ਖੇਡੀ ਉਸ ਨੇ ਆਪਣੀ ਪਾਰੀ ਦੌਰਾਨ 6 ਚੌਕੇ ਅਤੇ 4 ਛੱਕੇ ਲਗਾਏ। ਉਸ ਤੋਂ ਬਾਅਦ ਉਸਮਾਨ ਖਵਾਜਾ ਨੇ 15 ਦੌੜਾਂ ਦੀ ਪਾਰੀ ਖੇਡੀ।  ਇਸ ਤੋਂ ਇਲਾਵਾ ਡੈਵਿਡ ਵਾਰਨਰ ਨੇ ਵੀ ਸ਼ਾਨਦਾਰ ਪਾਰੀ ਖੇਡਦੇ ਹੋਏ 89 ਦੌੜਾਂ ਦੀ ਪਾਰੀ ਖੇਡੀ।