ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਅੱਜ ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਗਰਮਖਿਆਲੀਆਂ ਨੇ ਦਰਬਾਰ ਸਾਹਿਬ ਪਰਿਸਰ ਦੇ ਅੰਦਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਤੇ ਨੰਗੀਆਂ ਤਲਵਾਰਾਂ ਲਹਿਰਾਈਆਂ।
ਹਾਲਾਂਕਿ SGPC ਵੱਲੋਂ ਪਹਿਲਾਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਇਸ ਦੇ ਬਾਵਜੂਦ SGPC ਟਾਸਕ ਫ਼ੋਰਸ ਅਤੇ ਗਰਮਖਿਆਲੀਆਂ ਵਿਚਾਲੇ ਝੜਪ ਹੋਈ ਕਿਉਂਕਿ ਉਹ ਬੈਰੀਕਟ ਤੋੜ ਕੇ ਅੱਗੇ ਲੰਘਣ ਦੀ ਕੋਸ਼ਿਸ਼ ਕਰ ਰਹੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਸ਼ਾਂਤੀਪੂਰਣ ਤਰੀਕੇ ਨਾਲ ਮਨਾਉਣ ਦੀ ਅਪੀਲ ਕਰ ਚੁੱਕੇ ਹਨ।