ਮਾਲਦੀਵਜ਼ (ਵਿਕਰਮ ਸਹਿਜਪਾਲ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲਦੀਵਜ਼ ਦੀ ਸੰਸਦ ਨੂੰ ਸੰਬੋਧਨ ਕੀਤਾ। ਇਸ ਮੌਕੇ ਨਰਿੰਦਰ ਮੋਦੀ ਨੇ ਮਾਲਦੀਵਜ਼ ਅਤੇ ਭਾਰਤ ਦੇ ਰਿਸ਼ਤਿਆਂ ਦੀ ਤੁਲਨਾ ਸਮੁੰਦਰ ਦੀਆਂ ਲਹਿਰਾਂ ਨਾਲ ਕੀਤੀ ਤੇ ਕਿਹਾ ਕਿ ਜਿਵੇਂ ਸਮੁੰਦਰ ਦੀਆਂ ਲਹਿਰਾਂ ਅਤੇ ਸਮੁੰਦਰ ਹੈ ਉਵੇਂ ਹੀ ਭਾਰਤ ਅਤੇ ਮਾਲਦੀਵਜ਼ ਹਨ। ਇਸ ਮੌਕੇ ਪੀਐੱਮ ਮੋਦੀ ਨੇ ਅੱਤਵਾਦ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ, ਕੋਈ ਜ਼ਾਤ ਜਾਂ ਦੇਸ਼ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਅੱਤਵਾਦ ਦੀ ਨਾ ਕੋਈ ਹਥਿਆਰਾਂ ਦੀ ਫ਼ੈਕਟਰੀ ਅਤੇ ਨਾ ਹੀ ਕੋਈ ਬੈਂਕ ਹੁੰਦੀ ਹੈ ਪਰ ਉਨ੍ਹਾਂ ਕੋਲ ਹਥਿਆਰ ਪਹੁੰਚ ਜਾਂਦੇ ਹਨ। ਮੋਦੀ ਨੇ ਕਿਹਾ ਕਿ ਸਾਰੇ ਦੇਸ਼ਾਂ ਨੂੰ ਇੱਕਠਿਆਂ ਹੋ ਕੇ ਅੱਤਵਾਦ ਖ਼ਿਲਾਫ਼ ਲੜਾਈ ਲੜਨ ਦੀ ਜ਼ਰੁਰਤ ਹੈ। ਨਰਿੰਦਰ ਮੋਦੀ ਨੇ ਮਾਲਦੀਵਜ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਮਿਲਣ 'ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਪੂਰੇ ਦੇਸ਼ ਦਾ ਸਨਮਾਨ ਹੈ। ਮੋਦੀ ਨੇ ਕਿਹਾ ਕਿ ਭਾਰਤ ਅਤੇ ਮਾਲਦੀਵਜ਼ ਵਿੱਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਉਹ ਕੰਮ ਕਰ ਰਹੇ ਹਨ।