by mediateam
ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਅਤੇ ਭਾਰਤ ਦੇ ਆਰਥਿਕ ਸੰਬੰਧਾਂ ਨੂੰ ਮਜਬੂਤ ਕਰਨ ਲਈ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਆਪਣੇ ਵਿਦੇਸ਼ੀ ਦੌਰੇ ਦੌਰਾਨ ਦਿੱਲੀ ਪਹੁੰਚ ਗਏ ਹਨ।
ਇਥੇ ਕਲ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦੇ ਨਵੇਂ ਵਿਦੇਸ਼ ਮੰਤਰੀ ਐਸ. ਜੈ ਸ਼ੰਕਰ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵੇਂ ਨੇਤਾਵਾਂ ਵਿਚਾਲੇ ਆਰਥਿਕ ਸੰਬੰਧਾਂ ਨੂੰ ਵਧਾਉਣ 'ਤੇ ਚਰਚਾ ਕੀਤੀ ਜਾਵੇਗੀ।