ਪੰਜਾਬ ਦੀ ਸ਼ਾਨ ਬਣੇ ਦਿੱਗਜ਼ ਖਿਡਾਰੀਆਂ ਨੂੰ ਮੁੱਖ ਮੰਤਰੀ ਵਲੋਂ ਮਿਲੇਗਾ ਮਹਾਰਾਜਾ ਰਣਜੀਤ ਸਿੰਘ ਐਵਾਰਡ

by mediateam

ਚੰਡੀਗੜ : ਖੇਡਾਂ ਦੇ ਖੇਤਰ 'ਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਚੋਟੀ ਦੇ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀ ਸ਼ਾਨ ਬਣੇ 18 ਦਿੱਗਜ਼ ਖਿਡਾਰੀਆਂ ਸਣੇ ਕੁੱਲ 99 ਖਿਡਾਰੀਆਂ ਨੂੰ ਇਸ ਐਵਾਰਡ ਨਾਲ ਸਨਮਾਨਤ ਕਰਨਗੇ। ਇਹ ਗੱਲ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਕ ਬਿਆਨ ਵਿਚ ਆਖੀ।ਰਾਣਾ ਸੋਢੀ ਨੇ ਆਖਿਆ ਕਿ 18 ਅਜਿਹੇ ਖਿਡਾਰੀ ਹਨ ਜਿਨ੍ਹਾਂ ਨੇ ਖੇਡਾਂ ਦੇ ਖੇਤਰ 'ਚ ਪੰਜਾਬ ਦਾ ਨਾਮ ਵਿਸ਼ਵ ਪੱਧਰ ਉਤੇ ਚਮਕਾਇਆ ਹੈ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸ਼ੁਰੂਆਤ 1978 ਵਿਚ ਹੋਣ ਕਰਕੇ ਇਨ੍ਹਾਂ ਖਿਡਾਰੀਆਂ ਨੂੰ ਹੁਣ ਤੱਕ ਸੂਬੇ ਦਾ ਸਰਵਉੱਚ ਖੇਡ ਸਨਮਾਨ ਨਹੀਂ ਮਿਲਿਆ ਕਿਉਂਕਿ ਇਨ੍ਹਾਂ ਨੇ 1978 ਤੋਂ ਪਹਿਲਾਂ ਸੂਬੇ ਅਤੇ ਦੇਸ਼ ਲਈ ਪ੍ਰਾਪਤੀਆਂ ਹਾਸਲ ਕੀਤੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਖੇਡਾਂ ਅਤੇ ਖਿਡਾਰੀਆਂ ਲਈ ਪਿਆਰ ਅਤੇ ਸਤਿਕਾਰ ਹੈ ਕਿ ਉਨ੍ਹਾਂ ਨੇ ਪੁਰਾਣੇ ਖਿਡਾਰੀਆਂ ਨੂੰ ਖੇਡ ਐਵਾਰਡ ਦੇਣ ਲਈ ਖੇਡ ਨੀਤੀ ਵਿੱਚ ਸੋਧ ਕੀਤੀ ਹੈ।ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿਚ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ, ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦੇ ਚੈਂਪੀਅਨ ਮਿਲਖਾ ਸਿੰਘ, ਏਸ਼ੀਆ ਦੇ ਸਰਵੋਤਮ ਅਥਲੀਟ ਬਣੇ ਗੁਰਬਚਨ ਸਿੰਘ ਰੰਧਾਵਾ, ਭਾਰਤ ਨੂੰ ਇਕਲੌਤਾ ਹਾਕੀ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਅਜੀਤ ਪਾਲ ਸਿੰਘ, ਭਾਰਤੀ ਕ੍ਰਿਕਟ ਦੇ ਚੋਟੀ ਦੇ ਸਪਿੰਨਰ ਬਿਸ਼ਨ ਸਿੰਘ ਬੇਦੀ, ਏਸ਼ਿਆਈ ਖੇਡਾਂ ਵਿੱਚ ਪਹਿਲੀ ਸੋਨ ਤਮਗਾ ਭਾਰਤੀ ਮਹਿਲਾ ਅਥਲੀਟ ਕਮਲਜੀਤ ਕੌਰ ਸੰਧੂ ਪ੍ਰਮੁੱਖ ਹਨ। 

ਇਸ ਤੋਂ ਇਲਾਵਾ ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ ਤੇ ਹਰਭਜਨ ਸਿੰਘ ਸ਼ਾਮਲ ਹਨ ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਜਾਂ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ ਅਤੇ ਹੁਣ ਪੰਜਾਬ ਸਰਕਾਰ ਆਪਣੇ ਇਨ੍ਹਾਂ ਮਾਣਮੱਤੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨ ਜਾ ਰਹੀ ਹੈ।ਖੇਡ ਮੰਤਰੀ ਨੇ ਦੱਸਿਆ ਕਿ ਉਕਤ 18 ਖਿਡਾਰੀਆਂ ਤੋਂ ਇਲਾਵਾ 81 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰ ਰਹੀ ਹੈ ਜਿਨ੍ਹਾਂ ਨੇ ਸਾਲ 2011 ਤੋਂ 2018 ਤੱਕ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਪ੍ਰਾਪਤੀਆਂ ਕੀਤੀਆਂ। ਇਨ੍ਹਾਂ ਵਿੱਚ ਇਨ੍ਹਾਂ ਸਾਲਾਂ ਦੌਰਾਨ ਅਰਜੁਨ ਐਵਾਰਡ ਹਾਸਲ ਕਰਨ ਵਾਲੇ ਪੰਜਾਬ ਦੇ ਖਿਡਾਰੀ ਵੀ ਸ਼ਾਮਲ ਹਨ। 

ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸਾਲ 2011 ਲਈ 15 ਖਿਡਾਰੀਆਂ ਰਾਜਪਾਲ ਸਿੰਘ, ਰਾਜਿੰਦਰ ਸਿੰਘ ਰਹੇਲੂ, ਹਿਨਾ ਸਿੱਧੂ, ਮਨਦੀਪ ਕੌਰ, ਗਗਨਦੀਪ ਕੌਰ, ਦਿਲਾਵਰ ਸਿੰਘ, ਕੁਲਜੀਤ ਸਿੰਘ, ਜਗਦੀਪ ਸਿੰਘ, ਕੋਮਲਪ੍ਰੀਤ ਸ਼ੁਕਲਾ, ਰਵੀਪਾਲ, ਰਣਜੀਤ ਕੌਰ, ਮਨਕਿਰਨ ਕੌਰ, ਗੁਰਚੰਦ ਸਿੰਘ, ਹਰਦੀਪ ਸਿੰਘ ਮਨਜੀਤ ਸਿੰਘ, ਸਾਲ 2012 ਲਈ 14 ਖਿਡਾਰੀਆਂ ਨਵਪ੍ਰੀਤ ਕੌਰ, ਸੁਨੀਤਾ ਰਾਣੀ, ਗੁਰਿੰਦਰ ਸਿੰਘ, ਅੰਮ੍ਰਿਤ ਸਿੰਘ, ਸ਼ੰਮੀਪ੍ਰੀਤ ਕੌਰ, ਕਿਰਨਜੀਤ ਕੌਰ, ਰਾਜਵੰਤ ਕੌਰ, ਸਰਵਨਜੀਤ ਸਿੰਘ, ਸਾਹਿਲ ਪਠਾਣੀਆ, ਜਸ਼ਨਦੀਪ ਸਿੰਘ, ਲਖਬੀਰ ਕੌਰ, ਨਵਜੋਤ ਕੌਰ, ਰਣਜੀਤ ਸਿੰਘ ਤੇ ਮਹਾਂਬੀਰ ਸਿੰਘ, ਸਾਲ 2013 ਲਈ 5 ਖਿਡਾਰੀਆਂ ਮਨਦੀਪ ਕੌਰ, ਅਮਨਦੀਪ ਕੌਰ, ਸਪਨਾ ਦੱਤਾ, ਸਮਿਤ ਸਿੰਘ ਤੇ ਤ੍ਰਿਪਤਪਾਲ ਸਿੰਘ, ਸਾਲ 2014 ਲਈ 5 ਖਿਡਾਰੀਆਂ ਦਵਿੰਦਰ ਸਿੰਘ, ਗੁਰਬਾਜ਼ ਸਿੰਘ, ਜਾਸਮੀਨ, ਮਨਦੀਪ ਸਿੰਘ ਤੇ ਬਲਜੀਤ ਸਿੰੰਘ ਸ਼ਾਮਲ ਹਨ।

ਇਸੇ ਤਰ੍ਹਾਂ ਸਾਲ 2015 ਲਈ 10 ਖਿਡਾਰੀਆਂ ਅਰਪਿੰਦਰ ਸਿੰਘ, ਤ੍ਰਿਸ਼ਾ ਦੇਬ, ਸ਼ਾਹਬਾਜ਼ ਸਿੰਘ ਭੰਗੂ, ਧਰਮਵੀਰ ਸਿੰਘ, ਅਮਨ ਕੁਮਾਰ, ਰੂਬੀ ਤੋਮਰ, ਸ਼ਿਵ ਕੁਮਾਰ, ਵਿਕਾਸ ਠਾਕੁਰ, ਦਵਿੰਦਰ ਸਿੰਘ ਤੇ ਅਮਨਦੀਪ ਸ਼ਰਮਾ, ਸਾਲ 2016 ਲਈ 15 ਖਿਡਾਰੀ ਸਵਰਨ ਸਿੰਘ ਵਿਰਕ, ਖੁਸ਼ਬੀਰ ਕੌਰ, ਕੰਵਲਪ੍ਰੀਤ ਸਿੰਘ, ਅਮਜੋਤ ਸਿੰਘ, ਰੇਖਾ ਰਾਣੀ, ਨੀਲਮ ਰਾਣੀ, ਪ੍ਰਭਜੋਤ ਕੌਰ ਬਾਜਵਾ, ਮਨਿੰਦਰ ਕੌਰ, ਗੁਰਵਿੰਦਰ ਸਿੰਘ, ਰਾਜਵਿੰਦਰ ਕੌਰ, ਗੁਰਿੰਦਰ ਸਿੰਘ, ਮਲਾਇਕਾ ਗੋਇਲ, ਗੁਰਪ੍ਰੀਤ ਸਿੰਘ, ਜਸਵੀਰ ਕੌਰ ਤੇ ਪਾਰੁਲ ਗੁਪਤਾ, ਸਾਲ 2017 ਲਈ 7 ਖਿਡਾਰੀ ਰਾਜ ਰਾਣੀ, ਅਮਨਦੀਪ ਕੌਰ (ਹੈਂਡਬਾਲ), ਅਮਨਦੀਪ ਕੌਰ (ਹਾਕੀ), ਵਰਿੰਦਰ ਕੁਮਾਰ, ਅਜੀਤੇਸ਼ ਕੌਸ਼ਲ, ਦਵਿੰਦਰ ਸਿੰਘ ਤੇ ਸੰਜੀਵ ਕੁਮਾਰ ਅਤੇ ਸਾਲ 2018 ਲਈ 10 ਖਿਡਾਰੀ ਮਨਪ੍ਰੀਤ ਸਿੰਘ, ਨਵਜੀਤ ਕੌਰ ਢਿੱਲੋਂ, ਰਮਨਦੀਪ ਕੌਰ, ਗੁਰਜੀਤ ਕੌਰ, ਰਣਦੀਪ ਕੌਰ, ਵੀਰਪਾਲ ਕੌਰ, ਨਵਨੀਤ ਕੌਰ, ਸਾਹਿਲ ਚੋਪੜਾ, ਹਰਸ਼ਦੀਪ ਕੌਰ ਤੇ ਵੀਨਾ ਅਰੋੜਾ ਨੂੰ ਐਵਾਰਡ ਨਾਲ ਸਨਮਾਨਿਆ ਜਾਵੇਗਾ।