by mediateam
ਵੈੱਬ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਨੂੰ ਈਰਾਨ ਦੀ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਨੇ ਅੱਤਵਾਦ ਨੂੰ ਸਪਾਂਸਰ ਕਰਨ ਵਾਲਾ ਦੇਸ਼ ਤੇ ਖੇਤਰ 'ਚ ਮੌਜੂਦ ਅਮਰੀਕੀ ਬਲਾਂ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ। ਸਰਕਾਰੀ ਪੱਤਰਕਾਰ ਕਮੇਟੀ ਇਰਨਾ ਤੋਂ ਪ੍ਰਸਾਰਿਤ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਕਦਮ ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਨੂੰ ਅੱਤਵਾਦੀ ਸੰਗਠਨ ਐਲਾਨ ਕਰਨ ਦੇ ਅਮਰੀਕਾ ਦੇ ਗਲਤ ਤੇ ਮੂਰਖਤਾਪੂਰਨ ਕਦਮ ਤੋਂ ਬਾਅਦ ਚੁੱਕਿਆ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਈਰਾਨ ਦੇ ਵਿਸ਼ੇਸ਼ ਫੌਜੀ ਬਲ 'ਰੈਵੋਲਿਊਸ਼ਨਰੀ ਗਾਰਡ ਕਾਰਪ' ਨੂੰ ਇਕ ਅੱਤਵਾਦੀ ਸੰਗਠਨ ਐਲਾਨ ਕੀਤਾ ਸੀ। ਟਰੰਪ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਈਰਾਨ ਨਾ ਸਿਰਫ ਅੱਤਵਾਦ ਨੂੰ ਸਪਾਂਸਰ ਕਰਨ ਵਾਲਾ ਦੇਸ਼ ਹੈ ਬਲਕਿ ਆਈ.ਆਰ.ਜੀ.ਸੀ. ਅੱਤਵਾਦ ਨੂੰ ਧਨ ਮੁਹੱਈਆ ਕਰਵਾਉਣ ਤੇ ਉਸ ਨੂੰ ਉਤਸ਼ਾਹਿਤ ਕਰਨ 'ਚ ਸਰਗਰਮਤਾ ਨਾਲ ਲੱਗਿਆ ਹੋਇਆ ਹੈ।