ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ਲੱਗੀ ਅੱਗ

by

ਇਸਲਾਮਾਬਾਦ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦਫ਼ਤਰ ਨੂੰ ਅੱਜ ਸੋਮਵਾਰ ਨੂੰ ਅੱਗ ਲੱਗ ਗਈ। ਪ੍ਰਧਾਨ ਮੰਤਰੀ ਦਫ਼ਤਰ ਦੀ ਛੇਵੀਂ ਮੰਜ਼ਲ ਨੂੰ ਇਹ ਅੱਗ ਲੱਗੀ ਅਤੇ ਘਟਨਾ ਸਮੇਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਫ਼ਤਰ ਦੀ ਪਹਿਲੀ ਮੰਜ਼ਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। 


ਅੱਗ ਲੱਗਣ ਦਾ ਮਾਮਲਾ ਸਾਹਮਣੇ ਆਉਣ ਤੋਂ ਦਫ਼ਤਰ ਨੂੰ ਖਾਲੀ ਕਰਵਾ ਲਿਆ ਗਿਆ। ਖ਼ਬਰਾਂ ਮੁਤਾਬਕ, ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਕੀ ਇਸ ਅੱਗ ਕਾਰਨ ਕੋਈ ਅਹਿਮ ਦਸਤਾਵੇਜ਼ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਉਹ ਕੋਈ ਜਾਣਕਾਰੀ ਦੇ ਸਕਣਗੇ।