by mediateam
ਨਵੀਂ ਦਿੱਲੀ (ਵਿਕਰਮ ਸਹਿਜਪਾਲ) : 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਹੋਏ ਸੋਮਵਾਰ ਨੂੰ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨੂੰ ਸੁਪਰੀਮ ਕੋਰਟ ਨੇ 15 ਅਪ੍ਰੈਲ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੀਬੀਆਈ ਤੋਂ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਦੇ ਖਿਲਾਫ ਚੱਲ ਰਹੇ ਮੁਕੱਦਮੇ ਦੀ ਸਥਿਤੀ ਬਾਰੇ ਦੱਸਣ ਲਈ ਕਿਹਾ ਹੈ।
ਸੀਬੀਆਈ ਨੇ ਸੁਪਰੀਮ ਕੋਰਟ ਵਿਚ ਸੱਜਣ ਕੁਮਾਰ ਦੀ ਜਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਹ 1984 ਵਿਚ ਦਿੱਲੀ ਵਿਚ ਸਿੱਖਾਂ ਦੀ ਨਸਲਕੁਸ਼ੀ ਦਾ ‘ਮੁੱਖ ਸਾਜ਼ਿਸ਼ਕਰ’ ਸੀ