by mediateam
ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਫੌਜ ਪ੍ਰਮੁੱਖਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਾਕਿਸਤਾਨ 'ਚ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਹੋਈ ਏਅਰ ਸਟ੍ਰਾਈਕ ਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ 'ਤੇ ਤਿੰਨਾਂ ਫੌਜ ਮੁਖੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਵਾਈ ਫੌਜ ਨੇ ਮੰਗਲਵਾਰ ਨੂੰ ਤੜਕਸਾਰ ਪਾਕਿਸਤਾਨ 'ਚ ਘੁਸਪੈਠ ਕਰ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕੀਤਾ।
ਮੰਗਲਵਾਰ ਨੂੰ ਵਿਦੇਸ਼ ਮੰਤਰਾਲਾ ਵੱਲੋਂ ਇਸ ਆਪਰੇਸ਼ਨ ਦੀ ਪੁਸ਼ਟੀ ਵੀ ਕੀਤੀ ਗਈ ਹੈ। ਹਵਾਈ ਫੌਜ ਦੇ 12 ਮਿਰਾਜ ਜਹਾਜ਼ਾਂ ਨੇ ਇਸ ਆਪਰੇਸ਼ਨ ਨੂੰ ਅੰਜਾਮ ਦਿੱਤਾ।