ਕੈਪਟਨ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ

by

ਨਵੀਂ ਦਿੱਲੀ (ਇੰਦਰਜੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮਨਮੋਹਨ ਨੂੰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਪਹਿਲੇ ਜੱਥੇ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਹੋ ਰਹੇ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਵੀ ਸੱਦਾ ਦਿੱਤਾ।ਦੱਸ ਦੇਈਏ ਕਿ ਪੀਐੱਮ ਮਨਮੋਹਨ ਸਿੰਘ ਨੂੰ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ।

ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਉਨ੍ਹਾਂ ਨੂੰ ਬੁਲਾਵਾ ਦੇਣ ਦੀ ਗੱਲ ਕਹੀ ਸੀ। ਪਰ ਇਸ 'ਤੇ ਮਨਮੋਹਨ ਸਿੰਘ ਨੇ ਤੁਰੰਤ ਜਵਾਬ ਦਿੰਦੇ ਹੋਏ ਪਾਕਿਸਤਾਨ ਦੇ ਬੁਲਾਵੇ ਨੂੰ ਠੁਕਰਾ ਦਿੱਤਾ ਸੀ।ਇਸ ਤੋਂ ਪਹਿਲਾਂ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਸੀਐੱਮ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀਆਂ 3 ਪੂਰਬੀ ਨਦੀਆਂ ਦਾ ਸਿੰਧੂ ਜਲ ਪ੍ਰਣਾਲੀ ਨੂੰ ਇਕ ਰਾਸ਼ਟਰੀ ਪ੍ਰੋਜੈਕਟਾਂ ਦੇ ਤੌਰ 'ਤੇ ਰੱਦ ਕਰੇ, ਤਾਂ ਕਿ ਪਾਣੀ ਦੀ ਸੁਰੱਖਿਆ ਤੇ ਖੇਤਰ ਦੀ ਆਰਥਿਕ ਤਰੱਕੀ 'ਚ ਵਾਧਾ ਹੋ ਸਕੇ।

ਦੱਸ ਦੇਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਚੰਗੀਗੜ੍ਹ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਕਾਤ ਕਰ ਪਾਣੀ ਦਾ ਮੁੱਦਾ ਚੁੱਕਿਆ ਸੀ। ਪੰਜਾਬ ਦੇ ਹਰਿਆਣਾ ਸਮੇਤ ਕਈ ਸੂਬਿਆਂ ਨਾਲ ਚੱਲ ਰਹੇ ਵਿਵਾਦ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਲਈ ਪਾਣੀ ਨਹੀਂ ਹੈ।