ਵੈੱਬ ਡੈਸਕ (Vikram Sehajpal) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ਭਰ 'ਚ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਹੀ ਆਸਟਰੇਲੀਆ ਵਿੱਚ ਵੀ ਦੀਵਾਲੀ ਅਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 21 ਅਕਤੂਬਰ ਨੂੰ ਗੁਰੂ ਸਾਹਿਬਾਨ ਦੀ ਯਾਦ ਵਿੱਚ ਸਿਡਨੀ ਓਪੇਰਾ ਹਾਊਸ ਰੋਸ਼ਨੀ ਨਾਲ ਜਗਮਗਾ ਗਿਆ।
ਆਸਟ੍ਰੇਲੀਆ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਇਹ ਸ਼ੁਭ ਅਵਸਰ ਇੰਨੇ ਵਿਸ਼ਾਲ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿਡਨੀ ਓਪੇਰਾ ਹਾਊਸ ਵਿੱਚ ਕੀਤੀ ਗਈ ਰੌਸ਼ਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।