ਨਨਕਾਣਾ ਸਾਹਿਬ , 30 ਅਕਤੂਬਰ ( NRI MEDIA )
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਹੈ , ਇਹ ਉਪਰਾਲਾ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਦਿਵਸ ਦੇ ਸਬੰਧ ਵਿਚ ਲਿਆ ਗਿਆ ਹੈ ਜੋ ਪੰਜਾਬ ਦੇ ਇਕ ਛੋਟੇ ਜਿਹੇ ਕਸਬੇ ਨਨਕਾਣਾ ਸਾਹਿਬ ਵਿਚ ਪੈਦਾ ਹੋਏ ਸਨ ਜਿਥੇ ਵਿਸ਼ਵ ਭਰ ਦੇ ਸਿੱਖ ਤੀਰਥ ਯਾਤਰਾ ਲਈ ਆਉਂਦੇ ਹਨ।
ਇਹ ਫੈਸਲਾ ਇਕ ਹਫ਼ਤਾ ਬਾਅਦ ਆਇਆ ਹੈ ਜਦੋਂ 24 ਅਕਤੂਬਰ ਨੂੰ ਪਾਕਿਸਤਾਨ ਅਤੇ ਭਾਰਤ ਦੇ ਅਧਿਕਾਰੀਆਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਇਕ ਸਮਝੌਤੇ 'ਤੇ ਦਸਤਖਤ ਕੀਤੇ ਸਨ , ਇਮਰਾਨ ਖਾਨ ਨੇ ਕਿਹਾ ਕਿ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਾ ਬਾਬਾ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀ ਹੈ।
ਗੁਰੂ ਨਾਨਕ ਯੂਨੀਵਰਸਿਟੀ 6 ਏਕੜ ਰਕਬੇ ਵਿਚ ਫੈਲੀ ਹੋਵੇਗੀ ਅਤੇ ਲਗਭਗ 6 ਅਰਬ ਰੁਪਏ ਪਾਕਿਸਤਾਨੀ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਵੇਗੀ , ਇਸ ਯੂਨੀਵਰਸਿਟੀ ਦੇ ਵਿਕਾਸ ਕਾਰਜ ਦਾ ਕੰਮ ਤਿੰਨ ਪੜਾਵਾਂ ਵਿੱਚ ਪੂਰਾ ਹੋਵੇਗਾ , ਇਸਦੇ ਨਾਲ ਹੀ ਪੰਜਾਬ ਸੂਬੇ ਵਿੱਚ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਇਕ ਸਿਹਤ ਕਾਰਡ ਵੀ ਲੋਕਾਂ ਲਈ ਜਾਰੀ ਕੀਤਾ ਜਾਵੇਗਾ |