ਨਵੀਂ ਦਿੱਲੀ (Vikram Sehajpal) : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲ ਗਈ ਹੈ। ਸਿੱਧੂ ਨੂੰ ਵਿਦੇਸ਼ ਮੰਤਰਾਲੇ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਣ ਲਈ 3 ਵਾਰ ਵਿਦੇਸ਼ ਮੰਤਰਾਲਾ ਨੂੰ ਚਿੱਠੀ ਲਿੱਖ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਸਿੱਧੂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕਰਨਗੇ।
ਤੂਹਾਨੂੰ ਦੱਸ ਦਈਏ ਕਿ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸਿੱਧੂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਆਉਣ ਲਈ ਸੱਦਾ ਪੱਤਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿੱਖ ਕੇ ਪਾਕਿ ਜਾਣ ਦੀ ਇਜਾਜ਼ਤ ਮੰਗੀ ਸੀ। ਵਿਦੇਸ਼ ਮੰਤਰਾਲੇ ਵੱਲੋਂ ਕੋਈ ਵੀ ਜਵਾਬ ਨਾ ਆਉਣ ਤੋਂ ਬਾਅਦ ਸਿੱਧੂ ਨੇ ਤੀਜੀ ਵਾਰ ਮੁੜ ਤੋਂ ਵਿਦੇਸ਼ ਮੰਤਰਾਲੇ ਨੂੰ ਪਾਕਿਸਤਾਨ ਜਾਣ ਲਈ ਚਿੱਠੀ ਲਿੱਖੀ ਸੀ।