ਸ਼੍ਰੋਮਣੀ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ – ਭਾਈ ਲੌਂਗੋਵਾਲ ਨੇ ਮਾਰੀ ਹੈਟ੍ਰਿਕ

by mediateam

ਅੰਮ੍ਰਿਤਸਰ , 27 ਨਵੰਬਰ ( NRI MEDIA )

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਸੀ ਜਿਥੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ,ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਹਨ ਅਤੇ ਉਨ੍ਹਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ ਹੈ, ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਤੋਂ ਪਹਿਲਾ ਕਈ ਤਿਆਰੀਆਂ ਕੀਤੀਆਂ ਗਈਆਂ ਸਨ |

 

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।

ਇਸ ਮੌਕੇ ਜਨਰਲ ਇਜਲਾਸ ਸ਼ੁਰੂ ਹੋਣ 'ਤੇ ਗਿਆਨੀ ਰਘਬੀਰ ਸਿੰਘ ਦੁਆਰਾ ਅਰਦਾਸ ਕੀਤੀ ਗਈ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੇ ਹੁਕਮਨਾਮਾ ਲਿਆਗਏ , ਇਸ ਉਪਰੰਤ ਮੂਲ ਮੰਤਰ ਦਾ ਪਾਠ ਹੋਇਆ ਅਤੇ ਫਿਰ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਗਿਆ |