Coronavirus : ਚੀਨ ਨੂੰ ਅਮਰੀਕਾ ਨੇ 100 ਮਿਲੀਅਨ ਡਾਲਰ ਦੀ ਦਿੱਤੀ ਸਹਾਇਤਾ

by mediateam

ਵਾਸ਼ਿੰਗਟਨ (Nri media) : ਅਮਰੀਕਾ ਨੇ ਚੀਨ ਵਿੱਚ ਫ਼ੈਲੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚੀਨ ਨੂੰ 100 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਖ਼ੁਲਾਸਾ ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕਲ ਪੋਂਪੀਓ ਨੇ ਕੀਤਾ ਹੈ।

ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕਲ ਪੋਂਪੀਓ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ। ਇਸ ਵੇਲੇ ਚੀਨ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਨਾਲ ਜਕੜਿਆ ਹੋਇਆ ਹੈ। ਚੀਨ ਦੇ ਵੁਹਾਨ ਸ਼ਹਿਰ ਤੋਂ ਫ਼ੈਲਿਆ ਇਹ ਵਾਇਰਸ ਕਈ ਦੇਸ਼ਾਂ ਤੱਕ ਪਹੁੰਚ ਚੁੱਕਿਆ ਹੈ।ਤਾਜ਼ਾ ਰਿਪੋਰਟ ਮੁਤਾਬਕ ਚੀਨ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 717 ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਵਾਇਰਸ ਨਾਲ 31 ਹਜ਼ਾਰ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹਨ।

ਕੋਰੋਨਾ ਵਾਇਰਸ ਇਸ ਵੇਲੇ ਕਈ ਦੇਸ਼ਾਂ ਤੱਕ ਪਹੁੰਚ ਗਿਆ ਹੈ। ਅਮਰੀਕਾ, ਆਸਟ੍ਰੇਲੀਆ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਨੇ ਆਰਜ਼ੀ ਤੌਰ ਤੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਪਣੇ ਦਰਵਾਜ਼ੇ ਬੰਦ ਕਰ ਦਿੱਤੇ ਹਨ।ਵਿਸ਼ਵ ਸਿਹਤ ਸੰਗਠਨ ਕੋਰੋਨਾ ਵਾਇਰਸ ਨੂੰ ਲੈ ਕੇ ਪਹਿਲਾਂ ਹੀ ਗਲੋਬਲ ਐਮਰਜੈਂਸੀ ਐਲਾਨ ਚੁੱਕਿਆ ਹੈ।