by
ਸਾਊਥੰਪਟਨ (ਐਨ.ਆਰ.ਆਈ. ਮੀਡਿਆ) : ਇੰਗਲੈਂਡ ਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ। ਜਿਸ 'ਚ ਇੰਗਲੈਂਡ ਨੂੰ ਵੈਸਟਇੰਡੀਜ਼ ਨੇ 4 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਚ 1-0 ਦੀ ਬੜਤ ਬਣਾ ਲਈ । ਕੋਰੋਨਾ ਵਾਇਰਸ ਦੇ ਕਾਰਣ ਕੌਮਾਂਤਰੀ ਕ੍ਰਿਕਟ ਦੀ 117 ਦਿਨ ਦੇ ਲੰਮੇ ਸਮੇਂ ਬਾਅਦ ਇਸ ਮੈਚ ਰਾਹੀ ਵਾਪਸੀ ਹੋਈ ਹੈ। ਦੱਸ ਦਈਏ ਕਿ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ ਪਹਿਲੀ ਪਾਰੀ 'ਚ 204 ਦੌੜਾਂ ਬਣਾਈਆਂ ਅਤੇ ਇਸ ਦੇ ਜਵਾਬ 'ਚ ਵੈਸਟਇੰਡੀਜ਼ ਦੀ ਟੀਮ ਨੇ ਪਹਿਲੀ ਪਾਰੀ 'ਚ 318 ਦੌੜਾਂ ਬਣਾਈਆਂ। ਦੂਜੀ ਪਾਰੀ 'ਚ ਇੰਗਲੈਂਡ ਦੀ ਟੀਮ 313 ਦੌੜਾਂ 'ਤੇ ਢੇਰ ਹੋ ਗਈ ਤੇ ਵਿੰਡੀਜ਼ ਦੀ ਟੀਮ ਨੇ ਦੂਜੀ ਪਾਰੀ 'ਚ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ। ਟੈਸਟ ਸੀਰੀਜ਼ ਦਾ ਹੁਣ ਦੂਜਾ ਟੈਸਟ ਮੈਚ 16 ਜੁਲਾਈ ਨੂੰ ਮੈਨਚੇਸਟਰ 'ਚ ਖੇਡਿਆ ਜਾਵੇਗਾ।