ਐਸਐਫਜੇ ਨੇ 31 ਅਗਸਤ ਨੂੰ ਦਿਲਾਵਰ ਸਿੰਘ ਦੀ ਬਰਸੀ ਮੌਕੇ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ’ਤੇ 31 ਅਗਸਤ, 1995 ਵਿੱਚ ਚੰਡੀਗੜ੍ਹ ’ਚ ਸਿਵਲ ਸਕੱਤਰੇਤ ਦੇ ਬਾਹਰ ਕਾਰ ਬੰਬ ਹਮਲਾ ਕੀਤਾ ਗਿਆ ਸੀ। ਇਸ ਵਿੱਚ ਮੁੱਖ ਮੰਤਰੀ ਤੇ 16 ਹੋਰ ਲੋਕ ਹਲਾਕ ਹੋ ਗਏ ਸਨ। ਹੁਣ ਐਸਐਫਜੇ ਨੇ ਮਹੀਨੇ ਦੇ ਅਖ਼ੀਰ ਵਿੱਚ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਇਸ ਦੀ ਸੂਹ ਮਿਲਣ ਮਗਰੋਂ ਖ਼ੁਫ਼ੀਆ ਏਜੰਸੀਆਂ ਨੇ ਅਲਰਟ ਜਾਰੀ ਕਰ ਦਿੱਤਾ ਹੈ। ਪਿਛਲੇ ਵਰ੍ਹੇ ਜੁਲਾਈ ਵਿੱਚ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਐਸਐਫਜੇ ਨੂੰ ਗੈਰਕਾਨੂੰਨੀ ਸੰਸਥਾ ਗਰਦਾਨਿਆ ਗਿਆ ਸੀ। ਖਸ ਫਾਰ ਜਸਟਿਸ (ਐਸਐਫਜੇ) ਵੱਲੋਂ ਰੈਫਰੈਂਡਮ 2020 ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੇ ਭਾਰਤੀ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾਈ ਹੋਈ ਹੈ।