ਬੀਜਿੰਗ:ਚੀਨ ਨੇ ਪਿਛਲੇ ਕੁਝ ਸਾਲਾਂ ਵਿੱਚ ਆਪਣੀ ਜਲ ਸੈਨਾ ਦੀ ਤਾਕਤ ਕਈ ਗੁਣਾ ਵਧਾਈ ਹੈ।ਚੀਨ ਨੇ ਆਪਣੀ ਨੌਸੈਨਾ ਨੂੰ ਦੁਨੀਆ ਦੀ ਸਭ ਤੋਂ ਵੱਡੀ ਸਮੁੰਦਰੀ ਫੌਜ ਬਣਾ ਲਈ ਹੈ। ਹੁਣ ਚੀਨ ਕੋਲ ਵਿਸ਼ਵ ਦੀ ਸਭ ਤੋਂ ਵੱਡੀ ਸਮੁੰਦਰੀ ਫੌਜ ਹੈ। ਉਸਨੇ ਪਿਛਲੇ ਕੁਝ ਸਾਲਾਂ ਵਿੱਚ ਆਪਣੀ ਨੌਸੈਨਾ ਦੀ ਤਾਕਤ ਵਿੱਚ ਕਈ ਗੁਣਾ ਵਾਧਾ ਕੀਤਾ ਹੈ। ਇਸਦੇ ਨਾਲ ਹੀ ਉਹ ਹੁਣ ਭਾਰਤ ਨੂੰ ਘੇਰਨ ਦੀ ਪੂਰੀ ਤਿਆਰੀ ਵਿੱਚ ਹੈ। ਚੀਨ ਚਾਹੁੰਦਾ ਹੈ ਕਿ ਉਹ ਪਾਕਿਸਤਾਨ, ਸ੍ਰੀਲੰਕਾ ਅਤੇ ਮਿਆਂਮਾਰ ਵਿੱਚ ਆਪਣੇ ਨੌਸੈਨਾ ਦੇ ਬੇਸਾਂ ਦਾ ਨਿਰਮਾਣ ਕਰੇ । ਸਿਰਫ ਇੰਨਾ ਹੀ ਨਹੀਂ, ਉਹ ਇੰਡੋ-ਪ੍ਰਸ਼ਾਂਤ ਖੇਤਰ ਵਿੱਚ ਵੀ ਆਪਣੇ ਨੌਸੈਨਾ ਦੇ ਅੱਡੇ ਬਣਾਉਣਾ ਚਾਹੁੰਦਾ ਹੈ। ਭਾਰਤ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਚੀਨ ਹਿੰਦ ਮਹਾਂਸਾਗਰ ਵਿੱਚ ਆਪਣੀ ਨੌਸੈਨਾ ਦੀ ਤਾਕਤ ਵਿੱਚ ਤੇਜ਼ੀ ਨਾਲ ਵਾਧਾ ਕਰ ਰਿਹਾ ਹੈ
ਪੈਂਟਾਗਨ ਨੇ ਆਪਣੀ ਸਾਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ ਪਾਕਿਸਤਾਨ, ਸ੍ਰੀਲੰਕਾ ਤੇ ਮਿਆਂਮਾਰ ਤੋਂ ਇਲਾਵਾ ਚੀਨ ਭਾਰਤ ਵਿੱਚ ਤਕਰੀਬਨ ਦਰਜਨ ਦੇਸ਼ਾਂ ਵਿੱਚ ਮਜ਼ਬੂਤ ਸੈਨਿਕ ਬੇਸ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਦੇਸ਼ ਥਾਈਲੈਂਡ, ਸਿੰਗਾਪੁਰ, ਇੰਡੋਨੇਸ਼ੀਆ, ਕੀਨੀਆ, ਸੰਯੁਕਤ ਅਰਬ ਅਮੀਰਾਤ, ਸੇਚੇਲਸ, ਤਨਜ਼ਾਨੀਆ, ਅੰਗੋਲਾ ਤੇ ਤਾਜਿਕਸਤਾਨ ਹਨ। ਇਨ੍ਹਾਂ ਸੰਭਾਵਤ ਚੀਨੀ ਬੇਸਾਂ ਦਾ ਉਦੇਸ਼ ਨੇਵੀ, ਹਵਾਈ ਸੈਨਾ ਨੂੰ ਹੋਰ ਮਜ਼ਬੂਤ ਕਰਨਾ ਹੈ।