by mediateam
ਵੈੱਬ ਡੈਸਕ (ਐਨ.ਆਰ.ਆਈ.ਮੀਡਿਆ) : 182 ਅਫਗਾਨੀ ਨਾਗਰਿਕ ਵੀਰਵਾਰ ਨੂੰ ਵਿਸ਼ੇਸ਼ ਉਡਾਣ ਰਾਹੀਂ ਭਾਰਤ ਪੁੱਜੇ। ਇਨ੍ਹਾਂ ਵਿੱਚ ਹਿੰਦੂ ਅਤੇ ਸਿੱਖ ਦੋਵੇਂ ਭਾਈਚਾਰਿਆਂ ਨਾਲ ਸਬੰਧਤ ਲੋਕ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਨ੍ਹਾਂ ਅਫਗਾਨ ਨਾਗਰਿਕਾਂ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 7 ਸਰੂਪ ਵੀ ਭਾਰਤ ਲਿਆਂਦੇ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਰੱਖਿਆ ਜਾਵੇਗਾ ਅਤੇ ਇਹ ਪਰਿਵਾਰ ਉਦੋਂ ਤੱਕ ਇੱਥੇ ਰਹਿਣਗੇ ਜਦੋਂ ਤੱਕ ਇਨ੍ਹਾਂ ਦੇ ਰਹਿਣ-ਸਹਿਣ ਅਤੇ ਰੁਜ਼ਗਾਰ ਦਾ ਪ੍ਰਬੰਧ ਨਹੀਂ ਹੁੰਦਾ। ਸਿਰਸਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਭਰੋਸੇ ਮੁਤਾਬਕ ਇਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਦਵਾਈ ਜਾਵੇਗੀ। ਹੁਣ ਤੱਕ 500 ਦੇ ਕਰੀਬ ਪਰਿਵਾਰਾਂ ਨੂੰ ਅਫਗਾਨਿਸਤਾਨ ਤੋਂ ਭਾਰਤ ਲਿਆਂਦਾ ਗਿਆ ਹੈ।