by mediateam
ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕੀ ਅਖਬਾਰ ਨੇ ਦਾਅਵਾ ਕੀਤਾ ਹੈ ਕਿ ਗਲਵਾਨ ਘਾਟੀ ਵਿੱਚ ਹੋਈਆਂ ਝੜਪਾਂ ਦੌਰਾਨ ਚੀਨ ਦੇ ਲਗਭਗ 60 ਫ਼ੌਜੀ ਮਾਰੇ ਗਏ ਸਨ। ਭਾਰਤ ਨੇ ਇਨਾਂ ਝੜਪਾਂ ਵਿੱਚ ਆਪਣੇ 40 ਜਵਾਨ ਸ਼ਹੀਦ ਹੋਣ ਦੀ ਗੱਲ ਕਬੂਲੀ ਸੀ ਪਰ ਚੀਨ ਨੇ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ।
ਅਮਰੀਕੀ ਅਖਬਾਰ ਨਿਊਜ਼ਵੀਕ ਦੀ ਰਿਪੋਰਟ ਮੁਤਾਬਕ ਗਲਵਾਨ ਘਾਟੀ ਵਿੱਚ ਹੋਈਆਂ ਝੜਪਾਂ ਦੌਰਾਨ ਚੀਨ ਦੇ ਲਗਭਗ 60 ਫ਼ੌਜੀ ਮਾਰੇ ਗਏ ਸਨ। ਇਨਾਂ ਝੜਪਾਂ ਵਿੱਚ ਭਾਰਤੀ ਫੌਜ ਚੀਨੀ ਆਰਮੀ 'ਤੇ ਭਾਰੀ ਪਈ ਸੀ। ਗਲਵਾਨ ਵਿੱਚ ਭਾਰਤੀ ਫੌਜ ਦੀ ਕਾਰਵਾਈ ਤੋਂ ਬਾਅਦ ਚੀਨ ਹੈਰਾਨ ਹੈ। ਇਸ ਲਈ ਚੀਨ ਬਲੈਕ ਟਾਪ ਤੇ ਹੈਲਮਟ ਟਾਪ ਦੇ ਆਸ ਪਾਸ ਆਪਣੀਆਂ ਸਰਗਰਮੀਆਂ ਵਧਾ ਰਿਹਾ ਹੈ।
ਦੱਸ ਦਈਏ ਕਿ ਫਿੰਗਰ-4 ਖੇਤਰ ਵਿੱਚ ਮੌਜੂਦ ਚੀਨੀ ਫੌਜਾਂ 'ਤੇ ਨਿਰੰਤਰ ਨਜ਼ਰ ਰੱਖਣ ਲਈ ਭਾਰਤੀ ਫੌਜ ਨੇ ਪਹਾੜੀ ਚੋਟੀਆਂ ਤੇ ਰਣਨੀਤਕ ਟਿਕਾਣਿਆਂ 'ਤੇ ਵਾਧੂ ਫੌਜ ਭੇਜੀ ਹੈ।
More News
NRI Post