by mediateam
ਲੁਧਿਆਣਾ (ਐਨ.ਆਰ.ਆਈ.ਮੀਡਿਆ) : ਲੁਧਿਆਣਾ ਦੇ ਟਿੱਬਾ ਰੋਡ ਦੀ ਰਹਿਣ ਵਾਲੀ ਇਕ ਮਹਿਲਾ ਨੇ ਆਪਣੇ ਪਤੀ ਤੇ ਲੁਧਿਆਣਾ ਦੇ ਘੁਮਾਰ ਮੰਡੀ ਇਲਾਕੇ ਦੇ ਵਿਚ ਇਕ ਸਪਾ ਸੈਂਟਰ ਤੇ ਦੇਹ ਵਪਾਰ ਦਾ ਧੰਦਾ ਚਲਾਉਣ ਦਾ ਇਲਜ਼ਾਮ ਲਗਾਇਆ ਹੈ। ਉਸਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਵੀ ਦਿੱਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾ ਨੇ ਕਿਹਾ ਕਿ ਸਪਾ ਸੈਂਟਰ ਵਿਖੇ ਵਿਦੇਸ਼ੀ ਮਹਿਲਾਵਾਂ ਨੂੰ ਦਿੱਲੀ ਤੋਂ ਬੁਲਾ ਕੇ ਉਹਨਾਂ ਕੋਲੋ ਦੇਹ ਵਪਾਰ ਦਾ ਧੰਦਾ ਕਰਵਾਇਆ ਜਾਂਦਾ ਹੈ ਉਹਨਾਂ ਨੇ ਸਪਾ ਸੈਂਟਰ ਵਿੱਚ ਨਸ਼ੇ ਦੇ ਸੇਵਨ ਕਰੇ ਜਾਣ ਦੇ ਆਰੋਪ ਵੀ ਅਗਾਏ ਹਨ। ਓਥੇ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਉਥੇ ਰੇਡ ਕੀਤਾ ਗਿਆ ਪਰ ਕੁਝ ਨਹੀਂ ਮਿਲਿਆ।
ਮਹਿਲਾ ਕੋਲ ਨਾ ਹੀ ਕੋਈ ਸਬੂਤ ਹੈ ਕਿ ਜੇ ਉਸ ਕੋਲ ਸਬੂਤ ਹੈ ਤਾਂ ਪੁਲਿਸ ਨੂੰ ਦੇਣ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੁਲਿਸ ਪਹਿਲਾਂ ਹੀ ਅਜਿਹੀਆਂ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ ਅਤੇ ਜਿਥੇ ਵੀ ਇਸ ਤਰ੍ਹਾਂ ਦਾ ਗੈਰਕਾਨੂੰਨੀ ਕਾਰੋਬਾਰ ਨਹੀਂ ਹੋਣ ਦਿੱਤਾ ਜਾਵੇਗਾ।