by vikramsehajpal
ਦੁਬਈ (ਐਨ.ਆਰ.ਆਈ.ਮੀਡਿਆ) : ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਦਾ 40ਵਾਂ ਮੁਕਾਬਲਾ ਰਾਜਸਥਾਨ ਤੇ ਸਨਰਾਈਜ਼ਰਸ ਹੈਦਰਾਬਾਅਦ ਦੇ ਵਿਚ ਦੁਬਈ ਦੇ ਮੈਦਾਨ 'ਤੇ ਖੇਡਿਆ ਗਿਆ। ਇਸ ਮੈਚ 'ਚ ਹੈਦਰਾਬਾÎਅਦ ਦੇ ਕਪਤਾਨ ਡੇਵਿਡ ਵਾਰਨਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਅਜਿਹੇ 'ਚ ਰਾਜਸਥਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 154 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਮਨੀਸ਼ ਪਾਂਡੇ ਤੇ ਵਿਜੇ ਸ਼ੰਕਰ ਦੇ ਅਰਧ ਸੈਂਕੜੇ ਦੇ ਦਮ 'ਤੇ 18.1 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ ਇਹ ਮੈਚ 8 ਵਿਕਟਾਂ ਤੋਂ ਜਿੱਤ ਲਿਆ।