ਸੋਮਵਾਰ ਨੂੰ ਪੰਜਾਬ ‘ਚ 336 ਨਵੇਂ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ, 08 ਮੌਤਾਂ

by vikramsehajpal

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 336 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 08 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,31,391 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4125 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,31,391 ਮਰੀਜ਼ਾਂ ਵਿੱਚੋਂ 1,23,047 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4125 ਐਕਟਿਵ ਮਾਮਲੇ ਹਨ।