by simranofficial
ਨਿਊ ਦਿੱਲੀ (ਐਨ .ਆਰ .ਆਈ );ਜਦੋ ਦੇ ਕੇਂਦਰ ਸਰਕਾਰ ਖੇਤੀ ਕਾਨੂੰਨ ਲੈ ਕੇ ਆਈ ਹੈ ਓਦੋ ਤੋਂ ਹੀ ਕਿਸਾਨਾਂ ਦੇ ਵਲੋਂ ਇਹਨਾਂ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ,ਵਿਰੋਧ ਦੇ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਨੇ ,ਓਥੇ ਹੀ ਹੁਣ ਕੇਂਦਰ ਸਰਕਾਰ ਇਕ ਹੋਰ ਵੱਡਾ ਝੱਟਕਾ ਦੇਣ ਜਾ ਰਹੀ ਹੈ ,ਜੀ ਹਾਂ ਕੇਂਦਰ ਸਰਕਾਰ ਇਕ ਨਵਾਂ ਕਾਨੂੰਨ ਲਿਆਉਣ ਵਾਰੇ ਸੋਚ ਰਹੀ ਹਾਂ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਉਹ ਪੰਜਾਬ, ਹਰਿਆਣਾ ਅਤੇ ਯੂਪੀ ਵਿਚ ਪਰਾਲੀ ਸਾੜਨ ਕਾਰਨ ਦਿੱਲੀ-ਐੱਨਸੀਆਰ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਮੁੱਦੇ ਨਾਲ ਨਿਪਟਣ ਲਈ ਕਾਨੂੰਨ ਦੇ ਜ਼ਰੀਏ ਇਕ ਸਥਾਈ ਕਮੇਟੀ ਬਣਾਉਣ 'ਤੇ ਵਿਚਾਰ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਉੱਚ ਅਦਾਲਤ ਦੇ 16 ਅਕਤੂਬਰ ਦੇ ਉਸ ਹੁਕਮ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਜਿਸ ਵਿਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬੀ ਲੋਕੁਰ ਨੂੰ ਇਕ ਮੈਂਬਰੀ ਕਮਿਸ਼ਨ ਨਿਯੁਕਤ ਕਰਨ ਦੀ ਗੱਲ ਕਹੀ ਗਈ ਸੀ।