by vikramsehajpal
ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਪੰਜਾਬ 'ਚ ਬੀਤੇ 24 ਘੰਟਿਆਂ ਚ ਕੋਵਿਡ-19 ਦੇ 802 ਨਵੇਂ ਮਾਮਲੇ ਦੀ ਪੁਸ਼ਚੀ ਹੋਈ ਬਹੈ ਅਤੇ 31 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 43 ਹਜ਼ਾਰ ਤੋਂ ਪਾਰ ਹੋ ਗਈ ਹੈ ਮੌਤਾਂ ਦਾ ਅੰਕੜਾ 4541 ਹੋ ਗਿਆ ਹੈ।
ਦੱਸ ਦਈਏ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,43,395 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,541 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 17 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,43,395 ਮਰੀਜ਼ਾਂ ਵਿੱਚੋਂ 1,32,917 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5937 ਐਕਟਿਵ ਮਾਮਲੇ ਹਨ।