by vikramsehajpal
ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ ਦੌਰਾਨ ਪੰਜਾਬ 'ਚ ਕੋਵਿਡ-19 ਦੇ 785 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 31 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 48 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4684 ਹੋ ਗਿਆ ਹੈ।
ਪੰਜਾਬ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,48,435 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4684 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 11 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,48,435 ਮਰੀਜ਼ਾਂ ਵਿੱਚੋਂ 1,36,622 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7129 ਐਕਟਿਵ ਮਾਮਲੇ ਹਨ।