by vikramsehajpal
ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਦੇ 554 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸ ਦੇ ਨਾਲ ਹੀ ਅੱਜ 27 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 1,52,091 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4,807 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 11,393 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 554 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 31,93,166 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।