by vikramsehajpal
ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ 630 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 52 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4821 ਤੱਕ ਪਹੁੰਚ ਗਿਆ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,52,709 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4821 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,52,709 ਮਰੀਜ਼ਾਂ ਵਿੱਚੋਂ 1,40,254 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7634 ਐਕਟਿਵ ਮਾਮਲੇ ਹਨ।