ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ) : ਕਿਸਾਨਾਂ ਦਾ ਸੰਘਰਸ਼ ਇਸ ਸਮੇ ਸਿਖਰਾਂ ਤੇ ਪਹੁੰਚ ਚੁਕਿਆ ਹੈ ਕਿਸਾਨਾਂ ਨੇ ਨਵਾਂ ਕਾਨੂੰਨ ਵਾਪਸ ਲਏ ਜਾਣ ਤੱਕ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ । ਕਿਸਾਨ ਹੁਣ ਦਿੱਲੀ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ । ਇਸੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅੱਜ ਪ੍ਰੈਸ ਕਾਨਫਰੰਸ ਕਰ ਕੇ ਕਿਸਾਨਾਂ ਨੂੰ ਅਪੀਲ ਕਰਨਗੇ। ਕੱਲ੍ਹ ਕਿਸਾਨ ਜੱਥੇਬੰਦੀਆਂ ਨੇ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭੇਜੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀL
ਜਿਸ ਤੋਂ ਬਾਅਦ ਅੱਜ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇੱਕ ਪ੍ਰੈਸ ਕਾਨਫਰੰਸ ਰਾਹੀਂ ਇੱਕ ਵਾਰ ਫਿਰ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰਣ ਅਤੇ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕਰਨਗੇ।ਨਰਿੰਦਰ ਸਿੰਘ ਤੋਮਰ ਇਸ ਪ੍ਰੈਸ ਕਾਨਫਰੰਸ ਵਿੱਚ ਸਪੱਸ਼ਟ ਕਰਨਗੇ ਕਿ ਸਰਕਾਰ ਖੇਤੀ ਨਾਲ ਸਬੰਧਤ ਕਾਨੂੰਨ ਵਾਪਸ ਨਹੀਂ ਲਵੇਗੀ। ਜੇ ਕੋਈ ਹੋਰ ਮੰਗ ਹੈ ਤਾਂ ਇਸ 'ਤੇ ਵਿਚਾਰ ਕੀਤਾ ਜਾਵੇਗਾ. ਨਰਿੰਦਰ ਤੋਮਰ ਇਸ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਜੱਥੇਬੰਦੀਆਂ ਨਾਲ ਹੋਈ ਗੱਲਬਾਤ ਬਾਰੇ ਵੀ ਜਾਣਕਾਰੀ ਦੇਣਗੇ।