ਕ੍ਰਿਸਮਿਸ ਤੇ ਸ਼ਹੀਦੀ ਜੋੜ ਮੇਲ ਦੇ ਮੌਕੇ ਨਾਇਟ ਕਰਫਿਊ ‘ਚ ਢਿੱਲ

by vikramsehajpal

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਕ੍ਰਿਸਮਿਸ ਤੇ ਸ਼ਹੀਦੀ ਜੋੜ ਮੇਲੇ ਦੇ ਤਹਿਤ ਪੰਜਾਬ ਸਰਕਾਰ ਨੇ ਨਾਇਟ ਕਰਫਿਊ 'ਚ ਢਿੱਲ ਦਿੱਤੀ ਹੈ। ਕ੍ਰਿਸਮਿਸ ਦੇ ਤਿਉਹਾਰ ਦੇ ਮੱਦੇਨਜ਼ਰ 24 ਦਸੰਬਰ ਦੀ ਰਾਤ ਨੂੰ ਪੰਜਾਬ ਸਰਕਾਰ ਨੇ ਰਾਤ ਦੇ ਕਰਫਿਉ (10 ਤੋਂ 5 ਵਜੇ ਤੱਕ) 'ਚ ਢਿੱਲ ਦਿੱਤੀ ਹੈ।

ਇਸੇ ਤਰ੍ਹਾਂ ਸ਼ਹੀਦੀ ਜੋੜ ਮੇਲ ਦੇ ਕਾਰਨ 25, 26, 27 ਨੂੰ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਰਾਤ ਦੇ ਕਰਫਿਊ (10 ਤੋਂ 5 ਵਜੇ ਤੱਕ) 'ਚ ਢਿੱਲ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਧਾਰਮਿਕ ਥਾਂਵਾਂ ਦੇ ਪਰਿਸਰ ਅੰਦਰ 100 ਸ਼ਰਧਾਲੂ ਅਤੇ ਬਾਹਰ 250 ਨੂੰ ਹੀ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ। ਮਾਸਕ ਸਣੇ 6 ਫੁਟ ਦੇ ਸੋਸ਼ਲ ਡਿਸਟੇਨਸ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।