ਟਵਿੱਟਰ ਨੇ ਟਰੰਪ ਦਾ ਅਕਾਊਂਟ ਪੱਕੇ ਤੌਰ ’ਤੇ ਬੰਦ ਕੀਤਾ, ਮੈਨੂੰ ਚੁੱਪ ਨਹੀਂ ਕਰਵਾਇਆ ਜਾ ਸਕਦਾ: ਟਰੰਪ

by vikramsehajpal

ਵਾਸ਼ਿੰਗਟਨ (ਦੇਵ ਇੰਦਰਜੀਤ)- ਟਵਿੱਟਰ ਨੇ ਐਲਾਨ ਕੀਤਾ ਹੈ ਕਿ ਉਸ ਨੇ 'ਹੋਰ ਹਿੰਸਾ ਅਤੇ ਭੜਕਾਉਣ ਦੇ ਜੋਖਮਾਂ' ਕਾਰਨ ਕੁਰਸੀ ਛੱਡ ਰਹੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਾਤੇ ਨੂੰ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਹੈ।


ਤਿੰਨ ਦਿਨ ਪਹਿਲਾਂ ਟਰੰਪ ਦੇ ਸਮਰਥਕ ਕੈਪੀਟਲ ਭਵਨ ਵਿੱਚ ਦਾਖਲ ਹੋਏ ਸਨ ਅਤੇ ਹਿੰਸਾ ਕੀਤੀ ਸੀ ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਸੀ। ਟਵਿੱਟਰ ਨੇ ਇਹ ਫੈਸਲਾ ਟਰੰਪ ਦੇ ਉਸ ਬਿਆਨ ਤੋਂ ਬਾਅਦ ਕੀਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਹ 20 ਜਨਵਰੀ ਨੂੰ ਜੋਅ ਬਾਇਡਨ ਦੇ ਰਾਸ਼ਟਪਰਤੀ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੇ। ਟਵਿੱਟਰ ਦੇ ਫੈਸਲੇ ਤੋਂ ਬਾਅਦ ਟਰੰਪ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਚੁੱਪ ਨਹੀਂ ਕਰਵਾਇਆ ਜਾ ਸਕਦਾ। ਉਹ ਚੁੱਪ ਨਹੀਂ ਬੈਠਣਗੇ।