by vikramsehajpal
ਪੀਲੀਭੀਤ (ਯੂਪੀ ) (ਦੇਵ ਇੰਦਰਜੀਤ)- ਉੱਤਰ ਪ੍ਰਦੇਸ਼ (ਯੂਪੀ ) ਪੁਲੀਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਦਸ ਤੋਂ ਵੱਧ ਹੋਰਨਾਂ ਕਮੇਟੀ ਮੈਂਬਰਾਂ ਨੂੰ ਅੱਜ ਰਾਤੀਂ ਪੀਲੀਭੀਤ ਤੋਂ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਸਾਰਿਆਂ ਨੂੰ ਇਥੋਂ ਬਰੇਲੀ ਲਿਜਾਇਆ ਗਿਆ।
ਸਿਰਸਾ ਤੇ ਦਿੱਲੀ ਕਮੇਟੀ ਦੇ ਹੋਰ ਮੈਂਬਰ, ਯੂਪੀ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਦੀਆਂ ਰਿਪੋਰਟਾਂ ਮਗਰੋਂ ਵਫ਼ਦ ਲੈ ਕੇ ਬਰੇਲੀ ਪੁੱਜੇ ਸੀ। ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਪੀਲੀਭੀਤ ਵਿੱਚ ਸਿਰਸਾ ਤੇ ਸਾਥੀ ਮੈਂਬਰਾਂ ਦੀ ਪੁਲੀਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ। ਸਿਰਸਾ ਨੇ ਪੁਲੀਸ ਅਧਿਕਾਰੀ ਤੋਂ ਸਵਾਲ ਪੁੱਛਿਆ ਉਨ੍ਹਾਂ ਨੂੰ ਕਿਸ ਦੇ ਇਸ਼ਾਰੇ ’ਤੇ ਅਤੇ ਕਿਹੜੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਹਾਲਾਂਕਿ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਨਾਂਹ ਕਰ ਦਿੱਤੀ।