by vikramsehajpal
ਜੇਐੱਨਐੱਨ, ਨਵੀਂ ਦਿੱਲੀ(ਦੇਵ ਇੰਦਰਜੀਤ) : ਬਿੱਗ ਬੌਸ ਦੇ ਫੈਨਜ਼ ਲਈ ਇਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਬਿੱਗ ਬੌਸ ਦੇ ਐਕਸ ਕੰਟੈਸਟੈਂਟ ਸਵਾਮੀ ਓਮ ਹੁਣ ਇਸ ਦੁਨੀਆ 'ਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਾਰੇ ਹੈਰਾਨ ਹਨ। ਸਵਾਮੀ ਓਮ ਬੀਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉੱਥੇ ਕਰੀਬ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੂੰ ਕੋਰੋਨਾ ਹੋਇਆ ਸੀ। ਇਸੇ ਕਾਰਨ ਤੋਂ ਉਨ੍ਹਾਂ ਨੂੰ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ ਕੋਰੋਨਾ ਦੀ ਜੰਗ ਨਾਲ ਉਹ ਜਿੱਤ ਚੁੱਕੇ ਸਨ ਪਰ ਕਮਜ਼ੋਰੀ ਕਾਰਨ ਉਨ੍ਹਾਂ ਨੂੰ ਚੱਲਣ ਫਿਰਨ ਤੋਂ ਪਰੇਸ਼ਾਨੀ ਸੀ ਪਰ ਇਸ ਤੋਂ ਬਾਅਦ ਹੀ ਉਨ੍ਹਾਂ ਨੇ ਕਰੀਬ 15 ਦਿਨ ਪਹਿਲਾਂ ਪੈਰਾਲੇਸਿਸ ਹੋ ਗਿਆ ਸੀ। ਇਸ ਕਾਰਨ ਤੋਂ ਉਨ੍ਹਾਂ ਦੇ ਸਰੀਰ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਤੇ ਹੌਲੀ-ਹੌਲੀ ਉਨ੍ਹਾਂ ਦੀ ਹਾਲਤ ਵਿਗੜਦੀ ਚਲੀ ਗਈ।