by vikramsehajpal
ਗਾਜ਼ੀਪੁਰ,(ਦੇਵ ਇੰਦਰਜੀਤ)-ਅੱਜ ਦੇਸ਼ ਸੰਬੋਧਨ ਤੋਂ ਬਾਅਦ ਰਾਕੇਸ਼ ਟਿਕੈਤ ਦਾ PM ਮੋਦੀ ਤੇ ਸਿੱਧਾ ਹਮਲਾ। ਗਾਜ਼ੀਪੁਰ ਸਰਹੱਦ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਗੱਲਬਾਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨੂੰ ਧਰਨਾ ਖ਼ਤਮ ਕਰਨ ਦੀਆਂ ਸਲਾਹਾਂ ਕਿਸਾਨ ਜਥੇਬੰਦੀਆਂ ਨੂੰ ਕਿਸੇ ਕੀਮਤ 'ਤੇ ਵੀ ਪ੍ਰਵਾਨ ਨਹੀਂ ਹਨ । ਕਿਸਾਨ ਆਗੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਧਰਨਾ ਖ਼ਤਮ ਨਹੀਂ ਕਰਨਗੇ ।