by vikramsehajpal
ਨਵੀਂ ਦਿੱਲੀ,(ਦੇਵ ਇੰਦਰਜੀਤ) : ਹਰਿਆਣਾ ਦੇ ਕਰਨਾਲ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗਣਤੰਤਰ ਦਿਵਸ 'ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਚ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦੀਪ ਸਿੱਧੂ ਬਿਹਾਰ ਦੌੜਨ ਦੀ ਫਿਰਾਕ ਵਿਚ ਸੀ। ਗ੍ਰਿਫ਼ਤਾਰੀ ਤੋਂ ਬਾਅਦ ਦੀਪ ਸਿੱਧੂ ਨੂੰ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਹੈ। ਸਪੈਸ਼ਲ ਸੈਲ ਦੇ ਡੀ.ਸੀ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਦੀਪ ਸਿੱਧੂ ਨੂੰ ਸ਼ਾਮ 4 ਵਜੇ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।