by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ)- ਦਿੱਲੀ ਦੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ਉਪਰ ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਮੋਰਚਿਆਂ ਦੇ 100 ਦਿਨ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਨੂੰ ਚੁਫੇਰਿਉਂ ਘੇਰਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸਵੇਅ (ਕੇਐੱਮਪੀ) ਤੇ ਕੁੰਡਲੀ-ਗਾਜ਼ੀਆਬਾਦ-ਪਲਵਲ (ਕੇਜੀਪੀ) ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਜਾਮ ਕੀਤਾ ਜਾ ਰਿਹਾ ਹੈ।
ਮੋਰਚੇ ਵੱਲੋਂ ਇਹ ਦਿਨ ‘ਕਾਲੇ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਘਰਾਂ, ਦਫ਼ਤਰਾਂ ਤੇ ਸੰਸਥਾਵਾਂ ’ਤੇ ਕਾਲੇ ਝੰਡੇ ਝੁਲਾਏ ਗਏ। ਇਸ ਦੇ ਨਾਲ ਹੀ ਮੋਰਚੇ ਵਿੱਚ ਸ਼ਾਮਲ ਲੋਕ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਕਿਸਾਨ ਆਗੂਆਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਾਮ ਨੂੰ ਸਫ਼ਲ ਬਣਾਉਣ ’ਚ ਸਹਿਯੋਗ ਦੇਣ ਤੇ ਕਿਸੇ ਵੀ ਖੱਜਲ ਖੁਆਰੀ ਤੋਂ ਬਚਣ ਲਈ ਇਸ ਰੂਟ ’ਤੇ ਆਉਣ ਤੋਂ ਗੁਰੇਜ਼ ਕਰਨ। ਆਗੂਆਂ ਨੇ ਕਿਹਾ ਕਿ ਜਾਮ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਪੂਰੀ ਖੁੱਲ੍ਹ ਰਹੇਗੀ।