ਵੱਡੀ ਖ਼ਬਰ – ਪੰਜਾਬੀ ਵਿਦਿਆਰਥੀ ਵਲੋਂ ਕੈਨੇਡਾ ਖੁਦਕੁਸ਼ੀ

by vikramsehajpal

ਟੋਰਾਂਟੋ (ਦੇਵ ਇੰਦਰਜੀਤ) : ਬੀਤੇ ਦਿਨ ਕੈਨੇਡਾ ਦੇ ਟੋਰਾਂਟੋ ਦੇ ਲਾਗੇ ਕਿੰਗ ਸਿਟੀ ਵਿਖੇ ਇੱਕ ਅੰਤਰ-ਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵਿਦਿਆਰਥੀ ਬਾਰੇ ਪਤਾ ਲੱਗਿਆ ਹੈ ਕਿ ਉਹ ਵਿੱਤੀ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਆ ਰਹੀਆਂ ਮੁਸ਼ਕਲਾਂ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਸੀ।

ਦੱਸ ਦਈਏ ਕੀ ਮ੍ਰਿਤਕ ਨੌਜਵਾਨ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰਵਾਲਾ ਨਾਲ ਸਬੰਧਤ ਸੀ ਤੇ ਕੈਨੇਡਾ ਵਿਖੇ ਪੜ੍ਹਨ ਲਈ ਆਇਆ ਸੀ। ਨੌਜਵਾਨ ਦਾ ਸਟੱਡੀ ਪਰਮਿਟ ਵੀ ਖਤਮ ਹੋ ਗਿਆ ਸੀ, ਆਰਥਿਕ ਹਾਲਾਤ ਖਰਾਬ ਸਨ ਤੇ ਕਾਲਜ ਵੱਲੋਂ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਨੌਜਵਾਨ ਮਾਨਸਿਕ ਤਣਾਅ ਦੇ ਕਾਰਨ ਹਸਪਤਾਲ ਵਿਚ ਵੀ ਭਰਤੀ ਰਿਹਾ ਸੀ। ਨੌਜਵਾਨ ਦੇ ਦੋਸਤਾਂ ਵੱਲੋ ਉਸ ਦਾ ਕੈਨੇਡਾ ਵਿੱਚ ਹੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।