ਪੁਲਵਾਮਾ (ਮੀਰ ਆਫਤਾਬ ਅਹਿਮਦ) :ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਵਿੱਚ 3 ਅੱਤਵਾਦੀ ਢੇਰ ਹੋ ਗਏ ਹਨ। ਖ਼ਬਰ ਮੁਤਾਬਕ ਇਹ ਐਨਕਾਉਂਟਰ ਜ਼ਿਲ੍ਹੇ ਦੇ ਕਾਕਾਪੋਰਾ ਇਲਾਕੇ ਵਿੱਚ ਹੋਇਆ ਹੈ। ਅੱਤਵਾਦੀਆਂ ਅਤੇ ਸੁਰੱਖਿਆ ਵਿਚਾਲੇ ਲਗਾਤਾਰ ਗੋਲੀਬਾਰੀ ਹੋ ਰਹੀ ਹੈ। ਇਸ ਗੋਲੀਬਾਰੀ ਵਿੱਚ ਦੋ ਨਾਗਰਿਕ ਜ਼ਖ਼ਮੀ ਹੋ ਗਏ ਹਨ।
ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਇਹ ਜਾਣਕਾਰੀ ਮਿਲੀ ਸੀ ਕਿ ਘਾਟ ਮੁਹੱਲਾ ’ਚ ਕੁਝ ਅਣਪਛਾਤੇ ਅੱਤਵਾਦੀ ਦੇਖੇ ਗਏ ਹਨ ਤਾਂ ਉਨ੍ਹਾਂ ਨੇ ਐੱਸਓਜੀ ਸੈਨਾ ਦੀ 50 ਆਰਆਰ ਤੇ ਸੀਆਰਪੀਐੱਫ ਦੇ ਸੰਯੁਕਤ ਦਲ ਦੇ ਨਾਲ ਇਲਾਕੇ ’ਚ ਪਹੁੰਚ ਕੇ ਘੇਰਾਬੰਦੀ ਸ਼ੁਰੂ ਕਰ ਦਿੱਤੀ। ਇਸੇ ਵਿਚ ਅੱਤਵਾਦੀਆਂ ਨੇ ਵੀ ਜਦੋਂ ਸੁਰੱਖਿਆ ਬਲਾਂ ਨੂੰ ਆਪਣੇ ਵੱਲ ਆਉਂਦਾ ਦੇਖਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫ਼ੌਜ ਨੇ ਲੁਕੇ ਹੋਏ ਅੱਤਵਾਦੀਆਂ ਨੂੰ ਕਈ ਵਾਰ ਆਤਮਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਗੱਲ ਨਾ ਮੰਨ ਕੇ ਗੋਲੀਬਾਰੀ ਦਾ ਸਿਲਸਿਲਾ ਜਾਰੀ ਰੱਖਿਆ।