by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ) : ਭਾਰਤ ਵਿੱਚ ਕੋਰੋਨਾ ਕਹਿਰ ਮੁੜ ਤੋਂ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਨਵੇਂ ਕੋਰੋਨਾ ਕੇਸਾਂ ਦਾ ਅੰਕੜਾ ਪਹਿਲੀ ਵਾਰ ਇੱਕ ਲੱਖ ਦੇ ਕਰੀਬ ਸਾਹਮਣੇ ਆਇਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜੇ ਮੁਤਾਬਕ ਦੇਸ਼ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ 1,03,558 ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ।
ਜਦਕਿ 478 ਲੋਕਾਂ ਦੀ ਮੌਤ ਹੋ ਗਈ ਹੈ।1,03,558 ਦੇ ਕਰੀਬ ਨਵੇਂ ਮਾਮਲਿਆਂ ਦੇ ਆਉਣ ਨਾਲ ਦੇਸ਼ ਵਿੱਚ ਕੋਰੋਨਾ ਲਾਗ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਇੱਕ ਕਰੋੜ 25 ਲੱਖ ਪਾਰ ਨੂੰ ਕਰ ਕੇ 1,25,89,067 ਹੋ ਗਿਆ ਹੈ।
ਦੇਸ਼ ਵਿੱਚ ਕੁੱਲ 1,65,101 ਲੋਕਾਂ ਦੀ ਮੌਤ ਹੋ ਗਈ ਹੈ।ਇਸ ਵੇਲੇ ਭਾਰਤ ਵਿੱਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਸੱਤ ਲੱਖ ਦੇ ਪਾਰ ਪਹੁੰਚ ਗਈ ਹੈ ਅਤੇ ਕੁੱਲ ਆਂਕੜਾ 7,41,830 ਹੈ।