ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਤਿਰੰਗੇ ਲਹਿਰਾਉਣਾ ਦਰਸਾਉਂਦੇ ਹਨ ਅਸੁਰੱਖਿਆ ਦੀ ਭਾਵਨਾ ਨੂੰ : ਮਹਿਬੂਬਾ

by vikramsehajpal

ਸ੍ਰੀਨਗਰ (aftab Ahmed) --ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਕਿਹਾ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀਆਂ ਹਦਾਇਤਾਂ ਅਸੁਰੱਖਿਆ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਕਿਉਂਕਿ ਦੇਸ਼ ਵਿੱਚ ਕਿਤੇ ਵੀ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਤੁਹਾਨੂੰ ਦਸਦਇਆ ਕਿ ਰਾਜਪਾਲ ਮਨੋਜ ਸਿਨਹਾ ਨੇ ਅਧਿਕਾਰੀਆਂ ਨੂੰ ਪਿਛਲੇ ਮਹੀਨੇ ਦੇ ਅਖੀਰ ਵਿੱਚ ਜੰਮੂ-ਕਸ਼ਮੀਰ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਉੱਤੇ ਤਿਰੰਗਾ ਲਹਿਰਾਉਣ ਲਈ ਕਿਹਾ ਸੀ। ਪ੍ਰਸ਼ਾਸਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਵਿਭਾਗਾਂ ਦੇ ਮੰਡਲ ਮੁਖੀਆਂ ਨੂੰ ਇਕ ਪੰਦਰਵਾੜੇ ਦੇ ਅੰਦਰ ਐਲ ਜੀ ਦੇ ਹੁਕਮਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮਹਿਬੂਬਾ ਨੇ ਇਥੇ ਪੱਤਰਕਾਰਾਂ ਨੂੰ ਕਿਹਾ, "ਇਹ ਉਨ੍ਹਾਂ ਦੀ ਅਸੁਰੱਖਿਆ ਦੀ ਭਾਵਨਾ ਅਨਿਸ਼ਚਿਤਤਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਅਜਿਹੇ ਆਦੇਸ਼ ਸਿਰਫ ਜੰਮੂ-ਕਸ਼ਮੀਰ ਵਿੱਚ ਹੀ ਕਿਉਂ ਜਾਰੀ ਕੀਤੇ ਜਾ ਰਹੇ ਹਨ? ਦੂਜੇ ਹਿੱਸਿਆਂ ਵਿੱਚ ਰਾਜਪਾਲ ਜਾਂ ਸ਼ਾਸਕ ਅਜਿਹੇ ਹੁਕਮ ਜਾਰੀ ਨਹੀਂ ਕਰਦੇ।" ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਵਿੱਚ ਅਸਹਿਮਤੀ ਨੂੰ ਅਪਰਾਧ ਬਣਾਇਆ ਗਿਆ ਹੈ। ਉਨ੍ਹਾਂ ਕਿਹਾ, “ਕੋਈ ਵੀ ਜੋ ਉਨ੍ਹਾਂ (ਸਰਕਾਰ) ਨਾਲ ਮਤਭੇਦ ਕਰਦਾ ਹੈ, ਉਹ ਚਾਹੇ ਪੱਤਰਕਾਰ, ਸਿਆਸਤਦਾਨ ਆਦਿ ਹੋਣ, ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਂਦਾ ਹੈ।” ਆਪਣੀ ਪਾਰਟੀ ਦੇ ਨੇਤਾਵਾਂ ਦੇ ਹਾਲ ਹੀ ਵਿੱਚ ਕੀਤੇ ਜਾਣ ਵਾਲੇ ਪਲਾਯਨ ਬਾਰੇ ਪੁੱਛੇ ਜਾਣ ‘ਤੇ ਪੀਡੀਪੀ ਮੁਖੀ ਨੇ ਕਿਹਾ ਕਿ ਪਲਾਯਨ ਕਰਨ ਵਾਲਿਆਂ ਨੂੰ ਇਸ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ। ਮਹਿਬੂਬਾ ਨੇ ਕਿਹਾ, "ਜਦੋਂ ਅਸੀਂ ਉਨ੍ਹਾਂ ਨੂੰ ਮੰਤਰੀ, ਐਮ ਐਲ ਸੀ ਅਤੇ ਰਾਜ ਸਭਾ ਦੇ ਮੈਂਬਰ ਬਣਾਇਆ ਤਾਂ ਉਹ ਨਹੀਂ ਗਏ। ਉਹ ਹੁਣ ਚਲੇ ਗਏ ਹਨ। ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਤੇ ਕੋਈ ਦਬਾਅ ਜਾਂ ਲੁਭਾਅ ਤੇ ਨਹੀਂ ਹੈ ।"