ਬੁਢਲਾਡਾ 15 ਅਪਰੈਲ(ਕਰਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾ ਵਲੋ ਤਿੰਨ ਖੇਤੀ ਕਾਲੇ ਕਾਨੂੰਨਾਂ ਦੇ ਖਿਲਾਫ ਲਗਾਇਆ ਲੜੀਵਾਰ ਧਰਨਾ 195 ਵੇ ਦਿਨ ਸ਼ਾਮਿਲ ਹੋ ਗਿਆ ਹੈ। ਇਸ ਮੋਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਦੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰੇ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ , ਤੇਜਾ ਸਿੰਘ ਅਹਿਮਦਪੁਰ, ਭੂਰਾ ਸਿੰਘ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਫ ਸੀ ਆਈ ਵੱਲੋਂ ਕਣਕ ਦੀ ਖਰੀਦ ਕਰਨ ਸਮੇਂ ਜ਼ੋ ਬੇਲੋੜੀਆ ਸ਼ਰਤਾਂ ਲਗਾਇਆ ਜਾ ਰਹੀਆਂ ਹਨ ਉਹ ਤੁਰੰਤ ਬੰਦ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪਾਣੀ, ਸਫਾਈ ਅਤੇ ਬਿਜਲੀ ਸਮੇਤ ਬਾਕੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਜਾਵੇ। ਉਨ੍ਹਾ ਕਿਹਾ ਕਿ ਕਣਕ ਦੀ ਖਰੀਦ ਸਮੇਂ ਪੂਰਾ ਪ੍ਰਬੰਧ ਕੀਤਾ ਜਾਵੇ ਤਾਂ ਜ਼ੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਮੰਡੀਆਂ ਵਿੱਚ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੁਸ਼ਕਲਾ ਵੱਲ ਧਿਆਨ ਦੇਣਾ ਚਾਹੀਦਾ ਹੈ। ਜਦੋਂ ਤੱਕ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਚਲਦਾ ਰਹੇਗਾ। ਇਸ ਮੌਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਫੋਟੋ: ਬੁਢਲਾਡਾ: ਕਿਸਾਨੀ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।